ਜਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ : ਡਿਪਟੀ ਕਮਿਸ਼ਨਰ 

  • ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਲੱਗੇ `ਅਬਾਦ` ਕੈਂਪ ਦੌਰਾਨ 129 ਵਿਅਕਤੀਆਂ ਨੇ ਲਾਭ ਉਠਾਇਆ
  • ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਬਟਾਲਾ, 23 ਜੂਨ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਮਿਸ਼ਨ `ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਅਬਾਦ ਕੈਂਪ ਵਿੱਚ ਡਾ. ਹਿਮਾਂਸ਼ੂ ਅਗਰਵਾਲ,ਡਿਪਟੀ ਕਮਿਸ਼ਨਰ, ਸ੍ਰੀਮਤੀ ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ, ਤਹਿਸੀਲਦਾਰ ਪਰਮਪਰੀਤ ਸਿੰਘ ਗੋਰਾਇਆ, ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ, ਨਰੇਸ਼ ਗੋਇਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਅੰਮਿ੍ਤ ਕਲਸੀ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। ਅੱਜ ਦੇ ਅਬਾਦ ਕੈਂਪ ਵਿੱਚ 129 ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ।  ਅਬਾਦ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ  ਦੀਆਂ ਮੁਸ਼ਕਲਾਂ ਸੁਣੀਆ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ `ਸਰਕਾਰ ਤੁਹਾਡੇ ਦੁਆਰ` ਸੰਕਲਪ ਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਲਾ ਪਰਸ਼ਾਸਨ ਦੇ ਅਧਿਕਾਰੀ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ਦੌਰਾਨ ਵੀ ਲੋਕਾਂ ਦੇ ਕੰਮ ਏਥੇ ਹੀ ਹੋ ਗਏ ਹਨ ਜਿਸ ਨਾਲ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋਈ ਹੈ।  ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਜਿਲਾ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਹੈ।  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਰਾਹੀਂ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਅਜਿਹੇ ਕੈਂਪਾਂ ਦਾ ਲਾਭ ਉਠਾ ਚੁੱਕੇ ਹਨ। ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਕੈਂਪ ਦੌਰਾਨ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ, ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਓਥੇ ਲੋਕਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਵੀ ਲਾਮਬੱਧ ਕੀਤਾ ਜਾ ਰਿਹਾ ਹੈ। ਇਸ ਮੌਕੇ ਜਗਬਿੰਦਰ ਸਿੰਘ ਸੰਧੂ  ਐਸਪੀ ਹੈੱਡਕੁਆਰਟਰ ਬਟਾਲਾ, ਡਾ ਹਰਭਜਨ ਰਾਮ ਸਿਵਲ ਸਰਜਨ  ਅਮਰਜੀਤ ਸਿੰਘ ਭਾਟੀਆ ਜਿਲਾ ਸਿੱਖਿਆ ਅਫਸਰ (ਸ), ਐਕਸੀਅਨ ਰਮਨ ਕੌਂਸਲ, ਪਰਸ਼ੋਤਮ ਸਿੰਘ ਜਿਲਾ ਰੋਜਗਾਰ ਅਫਸਰ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਂਸਲਰ, ਰਵਿੰਦਰ ਸਿੰਘ ਐਸਐਮਓ, ਐਕਸੀਅਨ ਬਲਦੇਵ ਸਿੰਘ, ਬੀਡੀਪੀਓ ਵਿਪਨ ਕੁਮਾਰ, ਐਸਡੀਓ ਗੁਰਜਿੰਦਰ ਸਿੰਘ, ਮੱਛੀ ਪਾਲਣ ਅਫਸਰ ਸਰਵਣ ਸਿੰਘ,ਵਰਿੰਦਰ ਸਿੰਘ ਸੀਡੀਪੀਓ, ਦਲਜੀਤ ਸਿੰਘ ਬਮਰਾਹ, ਚਾਂਦ ਠਾਕੁਰ, ਨਿਰਮਲ ਸਿੰਘ ਸੁਪਰਡੈਂਟ, ਰਾਜਵਿੰਦਰ ਸਿੰਘ, ਐਮ ਸੀ ਸਰਦੂਲ ਸਿੰਘ,ਬਲਵਿੰਦਰ ਸਿੰਘ, ਰਾਕੇਸ  ਤੁਲੀ, ਮਲਕੀਤ ਸਿੰਘ ਮਨਜੀਤ ਸਿੰਘ ਗੁਰਜੀਤ ਸਿੰਘ,ਦਵਿੰਦਰ ਸਿੰਘ ਤੋ ਇਲਾਵਾ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।