ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

  • ਜੇਲ੍ਹ ਵਿੱਚ ਵੋਕੇਸ਼ਨਲ ਲਿਟਰੇਸੀ ਟਰੇਨਿੰਗ ਅਤੇ ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜਾ ਲਿਆ

ਗੁਰਦਾਸਪੁਰ, 21 ਅਕਤੂਬਰ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਅਤੇ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਅਤੇ ਕੇਂਦਰੀ ਜੇਲ੍ਹ ਵਿੱਚ ਚਲਾਈ ਜਾ ਰਹੀ `ਵੋਕੇਸ਼ਨਲ ਲਿਟਰੇਸੀ ਟਰੇਨਿੰਗ` ਅਤੇ ਨਸ਼ਾ ਵਿਰੋਧੀ ਮੁਹਿੰਮ `ਪੰਜਾਬ ਅਗੈਂਸਟ ਡਰੱਗ ਅਡਿਕਸ਼ਨ` ਸਬੰਧੀ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਜਾਗਰੁਕਤਾ ਪ੍ਰੋਗਰਾਮ ਵਿੱਚ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ  ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਾਲਸਾ (ਲੀਗਲ ਸਰਵਿਸ ਟੂ ਦਾ ਵਿਕਟਮਸ ਆਫ ਦਾ ਡਰੱਗ ਅਬਿਊਜ਼ ਐਂਡ ਐਜੂਕੇਸ਼ਨ ਆਫ ਡਰੱਗ ਮੈਨਸ) ਸਮੀਕ-2015 ਸਬੰਧੀ ਜਾਗਰੁਕ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ `ਵੋਕੇਸ਼ਨਲ ਲਿਟਰੇਸੀ ਟਰੇਨਿੰਗ ਫਾਰ ਜੇਲ ਇਨਮੇਟਸ` ਮੁਹਿੰਮ  ਚਲਾਈ ਗਈ ਹੈ। ਇਹ ਮੁਹਿੰਮ ਜਿਲ੍ਹਾ ਪ੍ਰਸਾਸ਼ਨ, ਗੁਰਦਾਸਪੁਰ ਦੇ ਤਾਲ-ਮੇਲ ਨਾਲ ਚਲਾਈ ਜਾ ਗਈ ਜੋ ਕਿ ਮਿਤੀ 20.09.2023 ਤੋਂ ਸ਼ੁਰੂ ਕੀਤੀ ਗਈ ਅਤੇ ਅੱਜ ਸਮਾਪਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿਮ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੱਖ-ਵੱਖ ਕੋਰਸਾਂ ਜਿਵੇਂ ਕਿ ਉਸਾਰੀ ਦਾ ਕੰਮ, ਚਿਣਾਈ, ਇਲੈਕਟ੍ਰੀਕਲ ਫੀਟਿੰਗ, ਤਰਖਾਣ, ਚਮੜੇ ਦਾ ਕੰਮ,  ਟੇਲਰਿੰਗ, ਕੱਪੜਿਆਂ ਦਾ ਨਿਰਮਾਣ, ਖੇਤੀਬਾੜੀ, ਬਾਗਬਾਨੀ, ਫੁੱਲਾਂ ਦੀ ਖੇਤੀ ਅਤੇ ਬੇਕਰੀ ਆਦਿ ਕੋਰਸਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਜਾਗਰੁਕ ਕੀਤਾ ਗਿਆ ਅਤੇ ਕੋਰਸਾਂ ਸਬੰਧੀ ਟ੍ਰੇਨਿੰਗ ਦਿੱਤੀ ਗਈ ਤਾਂ ਜੋ ਕੈਦੀਆਂ ਅਤੇ ਹਵਾਲਾਤੀਆਂ ਨੂੰ ਹੁਨਰਮੰਦ ਬਣਾਇਆ ਜਾ ਸਕੇ।