ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼

ਤਰਨ ਤਾਰਨ, 12 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਐੱਸ. ਡੀ. ਐਮਜ਼. ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹਲਕਾ ਡੀ. ਐੱਸ. ਪੀਜ਼. ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ (ਵਲਨਰਏਬਿਲਟੀ ਮੈਪਿੰਗ) ਸਬੰਧੀ ਭੇਜੀਆਂ ਗਈਆਂ ਰਿਪੋਰਟਾਂ ਨੂੰ ਰੀਵਿਊ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਗਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੀ ਤਿਆਰੀ ਦੇ ਮੱਦੇਨਜ਼ਰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ ਦਾ ਮੁਕੰਮਲ ਤੁਰੰਤ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਚੋਣਾਂ ਵਿੱਚ ਕਿਸੇ ਕਿਸਮ ਦਾ ਵਿਘਨ ਨਾ ਪਵੇ। ਇਸ ਲਈ ਪਿਛਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਜਿਹੇ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਜਾਵੇ, ਜਿਨ੍ਹਾਂ ਵੱਲੋਂ ਚੋਣਾਂ ਵਿਚ ਕਿਸੇ ਕਿਸਮ ਦੀ ਹਿੰਸਾ, ਅਪਰਾਧ ਜਾਂ ਚੋਣਾਂ ਦੇ ਕੰਮਾਂ ਵਿੱਚ ਵਿਘਨ ਪਾਇਆ ਹੈ, ਨੂੰ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ (ਵਲਨਰਏਬਿਲਟੀ ਮੈਪਿੰਗ) ਵਿੱਚ ਸ਼ਾਮਿਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਾਰੀ ਕਾਰਵਾਈ ਮੁਕੰਮਲ ਕਰਕੇ ਰਿਪੋਰਟ ਸ਼ੁੱਕਰਵਾਰ ਤੱਕ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਐੱਸ. ਪੀ. ਹੈੱਡ ਕੁਆਟਰ ਸ਼੍ਰੀਮਤੀ ਪਰਵਿੰਦਰ ਕੌਰ ਤੋਂ ਇਲਾਵਾ ਸਮੂਹ ਡੀ. ਐੱਸ. ਪੀਜ਼ ਅਤੇ ਹੋਰ ਸਿਵਲ  ਤੇ ਪੁਲਿਸ ਅਧਿਕਾਰੀ ਹਾਜ਼ਰ ਸਨ।