ਗੁਰਦਾਸਪੁਰ, 3 ਜਨਵਰੀ : ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 2 ਜਨਵਰੀ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤਾਂ ਸ਼ੁਰੂ ਹੋ ਗਈਆਂ ਹਨ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ। ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫ਼ਾਰਮ, ਫ਼ੋਟੋ, ਅਧਾਰ ਕਾਰਡ ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜਾਂ ਦੀ ਕਾਪੀ ਸਮੇਤ ਮੁਕੰਮਲ ਮਿਸਲ ਕਮਰਾ ਨੰਬਰ 501-502, ਬਲਾਕ-ਬੀ, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿਖੇ ਸੰਪਰਕ ਕਰਕੇ 10 ਜਨਵਰੀ 2024 ਤੱਕ ਜਮ੍ਹਾਂ ਕਰਵਾ ਸਕਦੇ ਹਨ।