ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ, ਆਦਮ ਕੱਦ ਬੁੱਤ ਲੋਕ ਅਰਪਨ 

ਗੁਰਦਾਸਪੁਰ, 7 ਮਈ : ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲੋਕ ਅਰਪਨ ਕੀਤਾ ਗਿਆ। ਇਸ ਮੌਕੋ ਪੰਜਾਬ ਦੇ ਨਾਮਵਰ ਕਵੀ ਪਦਮ ਸ੍ਰੀ ਸੁਰਜੀਤ ਪਾਤਰ, ਪ੍ਰਸਿੱਧ ਕਵੀ ਪ੍ਰੋਫੈਸਰ ਗੁਰਭਜਨ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਐਸ.ਪੀ ਪਿ੍ਰਥੀਪਾਲ ਸਿੰਘ, ਤੇਜਿੰਦਰਪਾਲ ਸਿੰਘ ਸੰਧੂ, ਰਾਜੀਵ ਬਟਾਲਵੀ ਅਤੇ ਡਾ. ਰਵਿੰਦਰ ਆਦਿ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦੇ ਦਿਲੀ ਤਮੰਨਾ ਸੀ ਕਿ ਸ਼ਿਵ ਬਟਾਲਵੀ, ਜਿਨਾਂ ਨੇ ਬਟਾਲਾ ਸ਼ਹਿਰ ਦੇ ਨਾਂਅ ਪੂਰੀ ਦੁਨੀਆ ਵਿੱਚ ਰੋਸ਼ਨ ਕੀਤਾ, ਉਨਾਂ ਦਾ ਆਦਮ ਕੱਦ ਬੁੱਤ ਸਥਾਪਿਤ ਕੀਤਾ ਜਾਵੇ। ਅੱਜ ਸ਼ਿਵ ਬਟਾਲਵੀ ਆਡੋਟੋਰੀਅਮ ਦੇ ਐਂਟਰੀ ਗੇਟ ਦੇ ਨਜ਼ਦੀਕ ਸ਼ਿਵ ਕੁਮਾਰ ਬਟਾਲਵੀ ਦਾ ਆਦਮ ਕੱਦ ਬੁੱਤ ਲੋਕ ਅਰਪਨ ਕੀਤਾ ਗਿਆ ਹੈ, ਜਿਸ ਨਾਲ ਉਨਾਂ ਦੇ ਮਨ ਨੂੰ ਪੂਰੀ ਤਸੱਲੀ ਹੈ। ਉਨਾਂ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਤੇ ਸੁੰਦਰੀਕਰਨ ਲਈ ਉਹ ਦ੍ਰਿੜ ਸੰਕਲਪ ਹਨ ਅਤੇ ਸ਼ਹਿਰ ਵਾਸੀਆਂ ਦੀ ਸੇਵਾ ਲਈ ਉਹ ਦਿਨ ਰਾਤ ਤੱਤਪਰ ਹਨ। ਉਨਾਂ ਕਿਹਾ ਕਿ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਨੂੰ ਚੋੜਿਆਂ ਤੇ ਸੁੰਦਰ ਬਣਾਇਆ ਜਾ ਰਿਹਾ ਹੈ ਅਤੇ ਬਟਾਲੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਤੇ ਪ੍ਰਫੁੱਲਤ ਕਰਨ ਲਈ ਉਹ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ। ਇਸ ਮੌਕੇ ਨਾਮਵਾਰ ਕਵੀਆਂ ਤੇ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋੋਂ ਸ਼ਿਵ ਬਟਾਲਵੀ ਦੇ ਆਦਮ ਕੱਦ ਬੁੱਤ ਲਗਾਉਣ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨਾਂ ਵਲੋਂ ਲਗਾਤਾਰ ਸ਼ਹਿਰ ਦੀ ਬੇਸ਼ਕੀਮਤੀ ਵਿਰਾਸਤ ਨੂੰ ਸੰਭਾਲਣ ਲਈ ਜ਼ਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਅੱਜ ਸ਼ਿਵ ਬਟਾਵਲੀ ਦਾ ਬੁੱਤ ਲੋਕ ਅਰਪਨ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।