ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ 8 ਅਕਤੂਬਰ 2023 ਨੂੰ ਲਗਾਈਆਂ ਜਾਣਗੀਆਂ : ਡਾ. ਰਾਜਿੰਦਰ ਕੁਮਾਰ

ਪਠਾਨਕੋਟ, 3 ਅਕਤੂਬਰ : ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ 8 ਅਕਤੂਬਰ 2023 ਦਿਨ ਐਤਵਾਰ ਨੂੰ ਸਵੇਰੇ 11:00 ਵਜੇ ਸਰਕਾਰੀ ਮਿਡਲ ਸਕੂਲ, ਕਟਾਰੂਚੱਕ, ਜ਼ਿਲ੍ਹਾ ਪਠਾਨਕੋਟ ਵਿਖੇ ਲਗਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ:ਰਾਜਿੰਦਰ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਨੇ ਦੱਸਿਆ ਕਿ ਸ਼੍ਰੀ ਲਾਲ ਚੰਦ ਕਟਾਰੂਚੱਕ, ਮਾਨਯੋਗ ਕੈਬਨਿਟ ਮੰਤਰੀ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਅਤੇ ਵਣ ਵਿਭਾਗ, ਪੰਜਾਬ, ਜੀ ਇਸ ਕੈਂਪ ਦੇ ਮੁੱਖ ਮਹਿਮਾਨ ਹੋਣਗੇ। ਡਾ. ਜਸਵੰਤ ਸਿੰਘ, ਮਾਨਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਜੀ ਇਸ ਕੈਂਪ ਦਾ ਉਦਘਾਟਨ ਕਰਨਗੇ। ਸ.ਹਰਬੀਰ ਸਿੰਘ, ਆਈ.ਏ.ਐਸ. ਮਾਨਯੋਗ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ (ਆਤਮਾ), ਪਠਾਨਕੋਟ, ਜੀ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਡਾ:ਸੁਰਿੰਦਰ ਸਿੰਘ, ਮਾਨਯੋਗ ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦੀ ਫ਼ਸਲਾਂ), ਪੰਜਾਬ, ਜੀ ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ।ਇਸ ਕੈਂਪ ਦਾ ਮੁੱਖ ਉਦੇਸ਼ “ ਝੋਨੇ ਦੀ ਪਰਾਲੀ ਨੂੰ ਨਾ ਜਲਾਈਏ, ਆਓ ਮਿਲ ਕੇ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਈਏ”ਹੋਵੇਗਾ। ਡਾ:ਰਾਜਿੰਦਰ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਕੈਂਪ ਵਿੱਚ ਵੱਧ—ਚੜ੍ਹ ਕੇ ਭਾਗ ਲੈਣ ਲਈ ਅਪੀਲ ਕੀਤੀ ਗਈ ਹੈ।