22 ਨਵੰਬਰ ਨੂੰ ਲਗਾਈ ਜਾਵੇਗੀ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ : ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ 22 ਨਵੰਬਰ, 2023 ਨੂੰ ਪੈਨਸ਼ਨ ਅਦਾਲਤਾਂ ਲਗਾਉਣ ਦਾ ਫੈਸਲਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਦੇ ਮੀਟਿੰਗ ਹਾਲ ਵਿਖੇ 22 ਨਵੰਬਰ 2023 ਨੂੰ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਸੁਣਵਾਈ ਲਈ ਕੋਈ ਵੀ ਪੈਨਸ਼ਨਰ ਆਪਣੀ ਸ਼ਿਕਾਇਤ ਦੇ ਸਕਦਾ ਹੈ। ਉਹਨਾਂ ਅਪੀਲ ਕੀਤੀ ਕਿ ਜੇਕਰ ਕਿਸੇ ਪੈਨਸ਼ਨਰ ਨੂੰ ਕੋਈ ਸ਼ਿਕਾਇਤ ਹੋਵੇ ਤਾਂ ਉਹ ਲਿਖਤੀ ਰੂਪ ਵਿੱਚ ਦਫਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾਉਣ ਤਾਂ ਜੋ 22 ਨਵੰਬਰ 2023 ਨੂੰ ਲੱਗਣ ਵਾਲੀ ਪੈਨਸ਼ਨ ਅਦਾਲਤ ਵਿੱਚ ਉਸ ਸ਼ਿਕਾਇਤ ਸਬੰਧੀ ਸੁਣਵਾਈ ਹੋ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਿਤ ਵਿਭਾਗ ਦੇ ਅਤੇ ਜ਼ਿਲ੍ਹਾ ਪੱਧਰ ਦੇ ਬੈਂਕ ਅਧਿਕਾਰੀ ਤੋਂ ਇਲਾਵਾ ਮਹਾਂਲੇਖਾਕਾਰ, ਪੰਜਾਬ ਦੇ ਪ੍ਰਤੀਨਿੱਧ ਇਸ ਪੈਨਸ਼ਨ ਅਦਾਲਤ ਵਿੱਚ ਸ਼ਾਮਿਲ ਹੋਣ ਲਈ ਪਾਬੰਦ ਹੋਣਗੇ।