ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਮਾਡਲ ਟਾਊਨ ਵਿਖੇ ਸ੍ਰੀ ਵਿਭੂਤੀ ਸ਼ਰਮਾ ਚੇਅਰਮੈਨ ਪੰਜਾਬ ਸੈਰ ਸਪਾਟਾ ਵਿਭਾਗ ਨਿਗਮ ਨੇ 15 ਲੱਖ 2000 ਦੀ ਲਾਗਤ ਨਾਲ ਬਣੇ ਕਮਰਿਆਂ ਦਾ ਕੀਤਾ ਉਦਘਾਟਨ।

  • ਸ੍ਰੀ ਵਿਭੂਤੀ ਸ਼ਰਮਾ ਨੇ ਸਪੈਸ਼ਲ ਰਿਸੋਰਸ ਸੈਂਟਰ ਨੂੰ ਸਹਿਯੋਗ ਦੇਣ ਲਈ ਵੱਖ-ਵੱਖ ਐਨਜੀਓ ਨੂੰ ਸਨਮਾਨਿਤ ਕਰ ਵਧਾਇਆ ਹੌਸਲਾ।
  • ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਦਿਆ ਨਹੀਂ ਸਗੋਂ ਹੌਂਸਲਾ ਤੇ ਸਹਾਇਤਾ ਦੀ ਜ਼ਰੂਰਤ:- ਸ੍ਰੀ ਵਿਭੂਤੀ ਸ਼ਰਮਾ।
  • ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਹਿਮ ਅੰਗ:- ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਕਮਲਦੀਪ ਕੌਰ।

ਪਠਾਨਕੋਟ, 18 ਜੁਲਾਈ : ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਅਤੇ ਬੀਪੀਈਓ ਕੁਲਦੀਪ ਸਿੰਘ ਦੀ ਦੇਖਰੇਖ ਵਿੱਚ ਸਪੈਸ਼ਲ ਬੱਚਿਆਂ ਲਈ 15 ਲੱਖ  2000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਕਮਰਿਆਂ ਦਾ ਉਦਘਾਟਨ ਸ੍ਰੀ ਵਿਭੂਤੀ ਸ਼ਰਮਾ ਚੇਅਰਮੈਨ ਪੰਜਾਬ ਸੈਰ ਸਪਾਟਾ ਵਿਭਾਗ ਨਿਗਮ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਕੀਤਾ। ਜਦਕਿ ਇਨਰਵਹੀਲ ਕਲੱਬ, ਲਾਈਨਜ ਕਲੱਬ, ਨਿਊ ਈਰਾ ਕਲੱਬ, ਆਨੰਦ ਵਾਹਿਣੀ, ਸਕਸ਼ਮ ਸਮੇਤ ਵੱਖ -ਵੱਖ ਐਨਜੀਓ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਰੋਹ ਦੌਰਾਨ ਸ੍ਰੀ ਵਿਭੂਤੀ ਸ਼ਰਮਾ ਵੱਲੋਂ ਵੱਖ-ਵੱਖ ਐਨਜੀਓ ਦੇ ਨੁਮਾਇੰਦਿਆਂ ਨੂੰ ਸਕੂਲ ਲਈ ਯੋਗਦਾਨ ਦੇਣ ਲਈ ਸਨਮਾਨ ਚਿੰਨ੍ਹ ਦੇ ਕੇ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਤੇ ਡਿਸਏਬਲ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕਰ ਵਾਹਾਵਾਹੀ ਲੁੱਟੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਸ੍ਰੀ ਵਿਭੂਤੀ ਸ਼ਰਮਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿੱਖਿਆ ਨੂੰ ਮੁੱਖ ਰੱਖਦਿਆਂ 15 ਲੱਖ 2000 ਦੀ ਰਾਸ਼ੀ ਨਾਲ ਵਿਭਾਗ ਵੱਲੋਂ ਤਿਆਰ ਕੀਤੇ ਗਏ ਬਹੁਤ ਹੀ ਸੁੰਦਰ ਕਮਰਿਆਂ ਦਾ ਉਦਘਾਟਨ ਕੀਤਾ ਗਿਆ ਹੈ। ਵਿਭਾਗ ਵੱਲੋਂ ਕੀਤਾ ਗਿਆ ਕੰਮ ਕਾਬਿਲੇ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਹਰ ਇੱਕ ਤੱਕ ਸਿੱਖਿਆ ਅਤੇ ਸਿਹਤ ਸਹੂਲਤਾਂ ਪਹਿਲ ਦੇ ਆਧਾਰ ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਦਿਆ ਦੀ ਨਹੀਂ, ਸਗੋਂ ਹੌਸਲੇ ਅਤੇ ਸਹਾਇਤਾ ਦੀ ਜ਼ਰੂਰਤ ਹੁੰਦੀ ਹੈ ਤਾਂ ਕਿ ਉਹ ਵੀ ਆਮ ਬੱਚਿਆਂ ਵਾਂਗ ਆਪਣਾ ਜੀਵਨ ਜੀਅ ਸਕਣ। ਉਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਅਤੇ ਸਪੈਸ਼ਲ ਰਿਸੋਰਸ ਸੈਂਟਰ ਵਿੱਚ ਦਾਖਲ ਕਰਵਾਉਣ ਤਾਂ ਜੋ ਇਹ ਬੱਚੇ ਵੀ ਅੱਗੇ ਵੱਧ ਸੱਕਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਰਿਸੋਰਸ ਸੈਂਟਰ ਵਿਖੇ ਉਪਲੱਬਧ ਕਰਵਾਉਣ ਲਈ ਵੱਡੇ ਪੱਧਰ ਤੇ ਫੰਡ ਜਾਰੀ ਕੀਤੇ ਜਾਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਡਿਪਟੀ ਡੀਈਓ ਐਲੀਮੈਂਟਰੀ ਡੀਜੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਵਿਸ਼ੇਸ਼ ਯਤਨਾਂ ਸਦਕਾ ਜ਼ਿਲ੍ਹਾ ਪਠਾਨਕੋਟ ਦੇ ਸਕੂਲਾਂ ਦੀ ਦਿਨੋਂ ਦਿਨ ਨੁਹਾਰ ਬਦਲਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਪੈਸ਼ਲ ਰਿਸੋਰਸ ਸੈਂਟਰ ਵਿੱਚ ਪਹਿਲਾਂ ਇੱਕ ਕਮਰਾ ਸੀ ਅਤੇ ਸੱਤ ਟ੍ਰੇਡਾ ਚੱਲ ਰਹੀਆਂ ਸਨ ਜਿਸ ਕਰਕੇ ਬੱਚਿਆਂ ਨੂੰ ਬਹੁਤ ਮੁਸ਼ਿਕਲਾ ਦਾ ਸਾਹਮਣਾ ਕਰਨਾ ਪੈਂਦਾ ਸੀ। ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਜੀ ਦੇ ਵਿਸ਼ੇਸ਼ ਯਤਨਾਂ ਸਦਕਾ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਦੋ ਕਮਰਿਆਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਵੀ ਸਾਡੇ ਸਮਾਜ ਦਾ ਅਹਿਮ ਅੰਗ ਹਨ ਇਸ ਲਈ ਸਾਡਾ ਸਮਾਜਕ ਫਰਜ ਬਣਦਾ ਹੈ ਕਿ ਅਸੀਂ ਇਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖੀਏ ਤਾਂ ਜੋ ਇਹ ਬੱਚੇ ਵੀ ਸਮਾਜ ਦੇ ਹੋਰਨਾਂ ਬੱਚਿਆਂ ਵਾਂਗ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਣ। ਉਨ੍ਹਾਂ ਅੱਗੇ ਕਿਹਾ ਕੇ ਇਨ੍ਹਾਂ ਬੱਚਿਆਂ ਨੂੰ ਪਿਆਰ ਅਤੇ ਸਹੀ ਸੇਧ ਦੇਣ ਦੀ ਲੋੜ ਹੁੰਦੀ ਹੈ ਅਤੇ ਇਨ੍ਹਾਂ ਬੱਚਿਆਂ ਦਾ ਜੇਕਰ ਸਹੀ ਮਾਰਗ ਦਰਸ਼ਨ ਕੀਤਾ ਜਾਵੇ ਤਾਂ ਇਹ ਆਪਣੀ ਜ਼ਿੰਦਗੀ ਚੰਗੇ ਢੰਗ ਨਾਲ ਗੁਜ਼ਾਰ ਸਕਦੇ ਹਨ ਅਤੇ ਇਨ੍ਹਾਂ ਬੱਚਿਆਂ ਦੀ ਭਲਾਈ ਲਈ ਕੀਤੀ ਜਾਣ ਵਾਲੇ ਕੰਮਾਂ ਬਦਲੇ ਮਿਲਣ ਵਾਲੀਆਂ ਦੁਆਵਾਂ ਦੁਨੀਆ ਦੇ ਕਿਸੀ ਵੀ ਐਵਾਰਡ ਤੋਂ ਬਹੁਤ ਵੱਡੀਆਂ ਹੁੰਦੀਆਂ ਹਨ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕੁਲਦੀਪ ਸਿੰਘ ਵੱਲੋਂ ਪ੍ਰੋਗਰਾਮ ਦੇ ਅੰਤ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਵੱਖ -ਵੱਖ ਐਨਜੀਓ ਵੱਲੋਂ ਭਵਿੱਖ ਵਿੱਚ ਹੋਰ ਜ਼ਿਆਦਾ ਸਹਿਯੋਗ ਦੀ ਕਾਮਨਾ ਕੀਤੀ। ਇਸ ਮੌਕੇ ਤੇ ਪਾਇਲ ਅਗਰਵਾਲ, ਕਵਿਤਾ ਹਾਂਡਾ, ਰਿਆ ਆਹੂਜਾ, ਰਾਧਿਕਾ ਮਹਾਜਨ, ਮੇਘਾ ਮਹਾਜਨ, ਰਮਾ ਗੁਪਤਾ, ਸਾਲੂ ਮਹਾਜਨ, ਅਜਮੇਰ ਸਿੰਘ, ਰੇਖਾ, ਡਾ. ਵਰਨਾ, ਡਾ. ਹਰਸ਼ਿਤਾ, ਕ੍ਰਿਸ਼ਨਾ ਅਗਰਵਾਲ, ਅਨਿਲ ਮਹਿਤਾ, ਸੁਧੀਰ ਗੁਪਤਾ, ਸੰਤੋਸ਼ ਰਾਣਾ, ਸੁਜਾਤਾ, ਉਮਾ ਭਾਰਤੀ, ਡਾ. ਮਨਦੀਪ ਸ਼ਰਮਾ, ਰਾਕੇਸ਼ ਕੁਮਾਰ, ਸਵਿਤਾ, ਰਿਤੂ ਸ਼ਰਮਾ, ਰਾਜੂ ਬਾਲਾ, ਸੁਨੀਤਾ, ਰੇਨੂੰ ਬਾਲਾ, ਇੰਦਰਜੀਤ, ਸੋਨਿਆਂ, ਸਵਿਤਾ ਆਈਈਵੀ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।