ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸੀਨੀ: ਸੈਕੰ: ਸਕੂਲ ( ਲੜਕੇ) ਫਤਿਹਗੜ੍ਹ ਚੂੜੀਆਂ ਵਿਖੇ 18-19 ਸਾਲ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਵਿਸ਼ੇਸ਼ ਕੈਂਪ

ਫਤਹਿਗੜ੍ਹ ਚੂੜੀਆਂ, 29 ਸਤੰਬਰ : ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ  ਵਿਨੋਦ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸੀਨੀ: ਸੈਕੰ: ਸਕੂਲ ਫਤਿਹਗੜ੍ਹ ਚੂੜੀਆਂ ਵਿੱਚ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਗਿਆ ਜਿਲ੍ਹੇ ਭਰ ਅੰਦਰ 18-19 ਸਾਲ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਲੋਕਤੰਤਰ ਦੀ ਮਜਬੂਤੀ ਲਈ ਵੋਟਾਂ ਜਰੂਰ ਬਣਾਈਆਂ ਜਾਣ। ਇਸ ਮੌਕੇ ਜ਼ਿਲ੍ਹਾ ਇਲੈਕਸ਼ਨ ਸ਼ੋਸ਼ਲ ਮੀਡੀਆ ਨੋਡਲ ਅਫ਼ਸਰ ਗਗਨਦੀਪ ਸਿੰਘ , ਮੈਂਬਰ ਸਵੀਪ  ਬਲਾਕ ਫਤਿਹਗੜ੍ਹ ਚੂੜੀਆਂ ਨਰੇਸ਼ ਕੁਮਾਰ ਸੋਢੀ, ਕਰਮਜੀਤ ਵਾਸਦੇਵ, ਰਜਿੰਦਰ ਸਿੰਘ , ਇੰਦਰਪਾਲ ਸਿੰਘ, ਸਕੂਲ ਸਵੀਪ ਇੰਚਾਰਜ ਸਰਬਜੀਤ ਕੌਰ,  ਬੀ.ਐਲ.ਓ. ਜਤਿੰਦਰ  ਸਿੰਘ , ਗੁਰਸ਼ਰਨ ਸਿੰਘ, ਰਾਜਨ ਮਸੀਹ, ਸੰਦੀਪ ਮਸੀਹ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਸਕੂਲ ਦੇ ਕੁੱਲ 150 ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।  ਇਸ ਮੌਕੇ 35 ਨਵੀਆਂ ਬਣਨ ਵਾਲੀਆਂ ਵੋਟਾਂ ਦੇ ਫਾਰਮ ਭਰੇ ਗਏ।