- ਹੁਣ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਮਰੀਜ਼ਾਂ ਦੇ ਆਪਰੇਸ਼ਨ ਕਰਨੇ ਹੋਣਗੇ ਅਸਾਨ
ਗੁਰਦਾਸਪੁਰ, 22 ਦਸੰਬਰ : ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਰੰਗ ਲਿਆਂਈਆਂ ਹਨ। ਸ੍ਰੀ ਬਹਿਲ ਦੇ ਯਤਨਾ ਸਦਕਾ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਜਨਰਲ ਐਨੇਸਥੀਸੀਆ ਦੀ ਸਹੂਲਤ ਬਹਾਲ ਹੋ ਗਈ ਹੈ, ਜਿਸ ਨਾਲ ਹੁਣ ਸਿਵਲ ਹਸਪਤਾਲ ਵਿਖੇ ਆਪਰੇਸ਼ਨ ਕਰਨੇ ਪਹਿਲਾਂ ਨਾਲੋਂ ਅਸਾਨ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਐਨੇਸਥੀਸੀਆ ਵਰਕ ਸਟੇਸ਼ਨ ਸਥਾਪਤ ਹੋ ਚੁੱਕਾ ਹੈ, ਜਿਸ ਨਾਲ ਮਰੀਜਾਂ ਨੂੰ ਜਨਰਲ ਐਨੇਸਥੀਸੀਆ ਦਿੱਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕੁਝ ਸਿਹਤ ਉਲਝਣਾਂ ਕਾਰਨ ਕੁਝ ਮਰੀਜ਼ਾਂ ਨੂੰ ਜਨਰਲ ਐਨੇਸਥੀਸੀਆ ਦੀ ਲੋੜ ਪੈਂਦੀ ਹੈ। ਪਰ ਪਹਿਲਾਂ ਇਹ ਸਹੂਲਤ ਗੁਰਦਾਸਪੁਰ ਹਸਪਤਾਲ ਵਿਚ ਨਹੀਂ ਹੁੰਦੀ ਸੀ, ਜਿਸ ਕਾਰਨ ਮਰੀਜ਼ਾਂ ਅਤੇ ਇਲਾਜ ਕਰ ਰਹੇ ਡਾਕਟਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਸਹੂਲਤ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮੁਹੱਈਆ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਗੁਰਦਾਸਪੁਰ ਦੇ ਡਾ. ਅਰਵਿੰਦ ਅਤੇ ਡਾ. ਉਪਾਸਨਾ ਜੋ ਕਿ ਐਨੇਸਥੀਮੀਆ ਮਾਹਿਰ ਹਨ, ਉਹ ਇਸ ਵਰਕ ਸਟੇਸ਼ਨ ਨੂੰ ਚਲਾਉਣਗੇ। ਸਿਵਲ ਹਸਪਤਾਲ ਗੁਰਦਾਸਪੁਰ ਦੇ ਸਰਜਨ ਡਾ. ਵਿਸ਼ਾਲਦੀਪ ਅਤੇ ਅਮਨਦੀਪ ਨੇ ਇਸ ਸਹੂਲਤ ਲਈ ਸਿਹਤ ਵਿਭਾਗ ਅਤੇ ਚੇਅਰਮੈਨ ਸ੍ਰੀ ਰਮਨ ਬਹਿਲ ਦਾ ਧੰਨਵਾਦ ਕੀਤਾ ਹੈ।