ਸਰਕਾਰ ਵਲੋਂ ਲਏ ਜਾ ਰਹੇ ਲੋਕਪੱਖੀ ਫੈਸਲਿਆਂ ਕਾਰਨ ਆਪ ਪਾਰਟੀ ਦਾ ਪਰਿਵਾਰ ਦਿਨ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

  • ਪਿੰਡ ਸੁਚੇਤਗੜ੍ਹ ਤੋਂ ਸੀਨੀਅਰ ਆਗੂ ਨਿਰਮਲ ਸਿੰਘ ਆਪਣੇ ਕਈ ਪਰਿਵਾਰਾਂ ਸਮੇਤ ਰਵਾਇਤੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਬਟਾਲਾ, 30 ਸਤੰਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਸੁਚੇਤਗੜ੍ਹ ਵਿਖੇ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ  ਰੱਖੇ ਸਮਾਗਮ ਦੋਰਾਨ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਅਕਾਲੀ ਦਲ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਿਰਮਲ ਸਿੰਘ ਤੇ ਉਨਾਂ ਦੇ ਪਰਿਵਾਰਕ ਮੈਂਬਰ ਤੇ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਲੋਕਹਿੱਤ ਲਈ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਡਾ ਹੋ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਇਤਿਹਾਸਕ ਫੈਸਲੇ ਤਹਿਤ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ। ਸਕੂਲ ਆਫ ਐਂਮੀਨਸ ਖੋਲ੍ਹੇ ਗਏ। ਕਰੀਬ 650 ਆਮ ਆਦਮੀ ਕਲੀਨਿਕ ਰਾਜ ਭਰ ਅੰਦਰ ਸਫਲਤਾਪੂਰਵਕ ਚੱਲ ਰਹੇ ਹਨ। 600 ਯੂਨਿਟ ਬਿਜਲੀ ਮਾਫ ਕੀਤੀ ਗਈ, ਨਹਿਰੀ ਪਾਣੀ ਖੇਤਾਂ ਤੱਕ ਪੁਹੰਚਾਉਣ ਸਮੇਤ ਵੱਖ-ਵੱਖ ਲੋਕਪੱਖੀ ਲਏ ਗਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਨਿਰਮਲ ਸਿੰਘ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਗੁਰਦੀਪ ਸਿੰਘ ਸਿੱਧੂ ਸਰਕਲ ਪ੍ਰਧਾਨ, ਚੇਅਰਮੈਨ ਰਾਜਬੀਰ ਸਿੰਘ ਰੰਧਾਵਾ, ਸਰਪੰਚ ਹੈਪੀ ਸਿੰਘ, ਰਾਕੇਸ਼ ਕੁਮਾਰ, ਪਰਮਜੀਤ ਸਿੰਘ, ਅਰਵਿੰਦਰ ਸਿੰਘ, ਸਰਪੰਚ ਮਨਦੀਪ ਸਿੰਘ, ਰਾਜੂ ਰੰਧਾਵਾ, ਅਮਨਦੀਪ ਸਿੰਘ ਗਿੱਲ, ਲਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਮਨਜੀਤ ਸਿੰਘ, ਮੰਗਲ ਸਿੰਘ ਅਠਵਾਲ, ਰਣਜੀਤ ਸਿੰਘ ਢਿੱਲੋਂ, ਅਮਰਬੀਰ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਕਰਨਦੀਪ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ ਤੇ ਰਣਜੀਤ ਸਿੰਘ ਆਦਿ ਮੋਜੂਦ ਸਨ।