ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ

  • ਐੱਸ.ਡੀ.ਐੱਮ. ਬਟਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਅਤੇ ਕਿਲ੍ਹਾ ਟੇਕ ਸਿੰਘ ਸਕੂਲ ਵਿੱਚ ਜਾ ਕੇ ਬੱਚਿਆਂ ਨੂੰ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ

ਬਟਾਲਾ,  22 ਅਕਤੂਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਜ਼ਿਲੇ ਦੇ ਵੱਖ- ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗੂਰਕ ਕੀਤੀ ਜਾ ਰਿਹਾ ਹੈ, ਉੱਥੇ ਸਕੂਲਾਂ ਅੰਦਰ ਵੀ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਧੁੱਪਸੜੀ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪਰਮਜੀਤ ਕੌਰ ਅਤੇ ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀਮਤੀ ਰਵਿੰਦਰ ਕੌਰ ਵੀ ਮੌਜੂਦ ਸਨ। ਇਸ ਸਬੰਧੀ ਅੱਜ ਐੱਸ.ਡੀ.ਐੱਮ ਬਟਾਲਾ ਸ਼੍ਰੀ ਵਿਕਰਮਜੀਤ ਸਿੰਘ ਵੱਲ਼ੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਟੇਕ ਸਿੰਘ ਅਤੇ ਧੁੱਪਸੜੀ ਸਕੂਲ ਦੇ ਕਰੀਬ 957 ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲ਼ੋਂ ਪ੍ਰਣ ਵੀ ਲਿਆ ਗਿਆ ਕਿ ਉਹ ਆਪਣੇ ਘਰਾਂ ਵਿੱਚ ਅਤੇ ਆਸ-ਪਾਸ ਪਰਾਲੀ ਨਾ ਸਾੜਨ ਲਈ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਸਵੈ-ਘੋਸ਼ਣਾ ਵੀ ਦਿੱਤਾ ਗਿਆ। ਅੱਜ ਸਕੂਲਾਂ ਵਿੱਚ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੈਕਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਸਕੂਲ ਵਿੱਚ ਸਵੇਰ ਦੀ ਸਭਾ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਵੀ ਦੱਸਿਆ ਗਿਆ, ਇਸ ਮੌਕੇ ਉਨ੍ਹਾਂ ਵੱਲ਼ੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ। ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਦੇ ਧੂੰਏ ਨਾਲ ਸੜਕੀ ਹਾਦਸੇ ਵਾਪਰਦੇ ਹਨ, ਜਿਨ੍ਹਾਂ ਵਿੱਚ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।