ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਗਿਆ ਜਾਗਰੂਕ

ਬਟਾਲਾ, 10 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਨਾਲ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆ ਅੱਜ ਤਹਿਸੀਲਦਾਰ ਬਟਾਲਾ, ਸ਼੍ਰੀ ਜਗਤਾਰ ਸਿੰਘ ਵੱਲੋਂ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਲੋਧੀ ਨੰਗਲ ਅਤੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਐਸ.ਡੀ.ਐਮ. ਫਤਿਹਗੜ੍ਹ ਚੂੜੀਆਂ, ਸ਼੍ਰੀਮਤੀ ਵੀਰਪਾਲ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਸਮੇਤ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਮਿਲ ਕੇ ਪਰਾਲੀ ਦੀ ਸਾਭ- ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਦੱਸਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਖੇਤਾਂ ਵਿੱਚ ਲਗਾਈ ਜਾਣ ਵਾਲੀ ਅੱਗ ਦੇ ਨੁਕਸਾਨਾਂ ਤੋ ਜਾਣੂ ਕਰਵਾਇਆ ਗਿਆ। ਇਸ ਸਮੇਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ । ਕਿਸਾਨਾਂ ਨੂੰ ਖੇਤੀ ਖ਼ਰਚੇ ਕਿਵੇਂ ਘਟਾਏ ਜਾਣ ਤੇ ਵੱਧ ਤੋ ਵੱਧ ਮੁਨਾਫ਼ਾ ਕਿਵੇਂ ਲਿਆ ਜਾਵੇ, ਬਾਰੇ ਪੂਰਵਕ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।