ਦੋ ਧੀਆਂ ਦੇ ਪਿਓ ਅਤੇ ਮਾਪਿਆਂ ਦੇ ਇੱਕਲੇ ਪੁੱਤ ਦੀ ਆਸਟ੍ਰੇਲੀਆ 'ਚ ਮੌਤ

ਅਜਨਾਲਾ, 07 ਜੁਲਾਈ 2024 : ਅੰਮ੍ਰਿਤਸਰ ਦੇ ਅਜਨਾਲਾ ਦਾ ਇੱਕ ਨੌਜਵਾਨ ਜੋ ਕਿ ਆਪਣੇ ਸੁਨਹਿਰੇ ਭਵਿੱਖ ਵਾਸਤੇ ਅਤੇ ਆਪਣੀਆਂ ਦੋਵਾਂ ਧੀਆਂ ਦੇ ਉਜਵਲ ਭਵਿੱਖ ਵਾਸਤੇ ਵਿਦੇਸ਼ ਜਾ ਕੇ ਕੰਮ ਕਰ ਰਿਹਾ ਸੀ ਹਾਲਾਂਕਿ ਇਸ ਨੌਜਵਾਨ ਇੱਕ ਹਾਦਸੇ ਦੇ ਦੌਰਾਨ ਮੌਤ ਹੋਣ ਤੋਂ ਬਾਅਦ ਪਰਿਵਾਰ ਵਿੱਚ ਦੁੱਖ ਦਾ ਪਹਾੜ ਟੁੱਟ ਗਿਆ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉੱਥੇ ਹੀ ਪਰਿਵਾਰ ਵੱਲੋਂ ਸਰਕਾਰ ਨੂੰ ਤੇ ਵਿਦੇਸ਼ ਚ ਬੈਠੇ ਹੋਏ ਐਨਆਰਆਈਜ਼ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਿਆ ਜਾਵੇ ਤਾਂ ਜੋ ਕਿ ਉਹ ਆਪਣੇ ਅੰਤਿਮ ਰਸਮਾਂ ਕਰ ਸਕਣ। ਪਰਿਵਾਰ ਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਹੀ ਸਰਕਾਰ ਕੋਲੋਂ ਆਪਣੇ ਨੌਜਵਾਨ ਪੁੱਤ ਅਰਵਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ, ਤਾਂ ਜੋ ਪਰਿਵਾਰ ਅੰਤਿਮ ਰਸਮਾ ਆਪਣੀਆਂ ਅੱਖਾਂ ਮੂਹਰੇ ਕਰ ਸਕੇ। ਇਸ ਸਬੰਧੀ ਮ੍ਰਿਤਕ ਅਰਵਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਰਵਿੰਦਰ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਚਲਾ ਗਿਆ ਸੀ। ਇਸ ਤੋਂ ਬਾਅਦ 7 ਸਾਲ ਬਾਅਦ ਉਹ 20 ਫਰਵਰੀ 2024 ਨੂੰ ਆਪਣੇ ਘਰ ਪਰਤਿਆ ਅਤੇ 28 ਅਪ੍ਰੈਲ 2024 ਨੂੰ ਪਰਿਵਾਰ ਸਮੇਤ ਮੈਲਬੌਰਨ ਵਾਪਸ ਚਲਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਅਮਰਿੰਦਰ ਸਿੰਘ ਟਰੱਕ ਲੈ ਕੇ ਸਿਡਨੀ ਗਿਆ ਸੀ, ਜਿੱਥੇ ਟਰੱਕ ਦੀ ਤਰਪਾਲ ਦੀ ਮੁਰੰਮਤ ਕਰਦੇ ਸਮੇਂ ਉਹ ਟਰੱਕ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦਾ ਸਿਰ ਜ਼ਮੀਨ 'ਤੇ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਅਰਵਿੰਦਰ ਸਿੰਘ ਉਸ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਆਪਣੇ ਪਿੱਛੇ ਦੋ ਧੀਆਂ 6 ਸਾਲ ਤੇ 6 ਮਹੀਨੇ ਦੀਆਂ ਅਤੇ ਪਤਨੀ ਛੱਡ ਗਿਆ ਹੈ। ਅਰਵਿੰਦਰ ਸਿੰਘ ਦੀ ਮਾਂ ਅਮਰਜੀਤ ਕੌਰ ਦਾ ਬੁਰਾ ਹਾਲ ਹੈ ਅਤੇ ਰੋ ਰਹੀ ਹੈ। ਅਮਰਜੀਤ ਕੌਰ ਨੇ ਦੱਸਿਆ ਕਿ 7 ਸਾਲ ਬਾਅਦ ਉਸ ਦਾ ਲੜਕਾ ਆਪਣੇ ਬੱਚਿਆਂ ਅਤੇ ਪਤਨੀ ਨਾਲ ਉਸ ਦੇ ਘਰ ਉਸ ਨੂੰ ਮਿਲਣ ਆਇਆ ਸੀ, ਜਿੱਥੇ ਉਹ ਆਪਣੇ ਖੇਤਾਂ ਵਿੱਚ ਕੰਮ ਕਰਦਾ ਸੀ ਅਤੇ ਉਨ੍ਹਾਂ ਲਈ ਨਵਾਂ ਟਰੈਕਟਰ ਵੀ ਲੈ ਕੇ ਆਇਆ ਸੀ ਅਤੇ ਜਾਣ ਵੇਲੇ ਉਸ ਨੇ ਕਿਹਾ ਸੀ ਕਿ ਉਹ ਜਲਦੀ ਹੀ ਲੈ ਦੇਵੇਗਾ। ਉਹ ਆਸਟ੍ਰੇਲੀਆ ਦੀ ਪੀ.ਆਰ. ਪ੍ਰਾਪਤ ਕਰੇਗਾ ਅਤੇ ਫਿਰ ਦਸੰਬਰ ਤੱਕ ਮੁੜ ਆਪਣੇ ਘਰ ਪਰਤਣਗੇ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ ਅਤੇ ਗੁਰੂ ਘਰ ਜਾ ਕੇ ਸ਼ੁਕਰਾਨਾ ਕਰਨਗੇ। ਅਰਵਿੰਦਰ ਸਿੰਘ ਦੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਇਕਲੌਤੇ ਪੁੱਤਰ ਨੂੰ ਆਖਰੀ ਵਾਰ ਆਪਣੀਆਂ ਅੱਖਾਂ ਨਾਲ ਦੇਖ ਸਕਣ।