ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਹੋਈ

  • ਜ਼ਿਮਨੀ ਚੋਣ ਡੇਰਾ ਬਾਬਾ ਨਾਨਕ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ

ਗੁਰਦਾਸਪੁਰ, 24 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ-10 ਵਿਧਾਨ ਸਭਾ ਹਲਕਾ  ਡੇਰਾ ਬਾਬਾ ਨਾਨਕ 2024 ਵਿਚ ਵਰਤੀਆਂ ਜਾਣ ਵਾਲੀਆਂ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਕਰਨ ਸੋਨੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਹ ਸਾਰੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ। ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ  ਵਿਧਾਨ ਸਭਾ ਹਲਕਿਆਂ ਵਿਚ ਕੁੱਲ 241 ਪੋਲਿੰਗ ਸਟੇਸ਼ਨ ਹਨ ਉਨ੍ਹਾਂ ਦੱਸਿਆ ਕਿ ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫ਼ੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫ਼ੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖ਼ਰਾਬ ਹੋਣ ’ਤੇ ਰਾਖਵਾਂ ਕੋਟਾ ਹੋਵੇ। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਅੱਜ ਰਾਜਨੀਤਿਕ ਪਾਰਟੀਆਂ ਦੀ ਹਾਜ਼ਰੀ ਵਿੱਚ ਈ.ਵੀ.ਐੱਮ. ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਕੀਤੀ ਗਈ ਹੈ ਅਤੇ ਅਗਲੀ ਰੈਂਡੇਮਾਇਜੇਸ਼ਨ ਚੋਣ ਅਬਜ਼ਰਵਰ ਸਾਹਿਬਾਨ ਦੇ ਆਉਣ ’ਤੇ  ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲੋਕ ਸਭਾ ਪੂਰੇ ਆਜ਼ਾਦਾਨਾ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜ੍ਹੀਆਂ ਜਾਣਗੀਆਂ। ਇਸ ਮੌਕ ਕਾਂਗਰਸ ਪਾਰਟੀ ਤੋਂ ਗੁਰਵਿੰਦਰ ਲਾਲ ਅਤੇ ਨਰਿੰਦਰ ਸਿੰਘ, ਆਪ ਪਾਰਟੀ ਤੋਂ ਰਘੁਬੀਰ ਸਿੰਘ ਅਤੇ ਦੀਪਿੰਦਰ ਸਿੰਘ ਰੋਬਨ, ਭਾਜਪਾ ਪਾਰਟੀ ਤੋਂ ਰਾਜਨ ਗੋਇਲ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਤੋਂ ਜਤਿੰਦਰ ਸਿੰਘ ਮੌਜੂਦ ਸਨ।