ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ 15 ਜੁਲਾਈ ਤੋਂ ਸ਼ੁਰੂ

ਅੰਮ੍ਰਿਤਸਰ 2 ਜੁਲਾਈ 2024 : ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 10 ਜੁਲਾਈ  ਤੱਕ ਸਵੇਰ 10.00 ਵਜੇ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਇੰਨਟਰਵਿਉ ਰਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਨੇ ਦਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨੁਣ ਲਈ 4 ਹਫਤੇ ਡੇਅਰੀ ਉੱਦਮ ਸਿਖਲਾਈ ਮਿਤੀ 15-07-2024 ਤੋਂ 13-8-2024 ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।  ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਬੰਧੀ ਚਾਹਵਾਨ ਲੜਕੇ/ਲੜਕੀਆੰ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫੇਕਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਫੌਨ ਨੰ – 9915303267, 8360906797 ਤੇ ਸੰਪਰਕ ਕੀਤਾ ਜਾ ਸਕਦਾ ਹੈ।