12 ਅਗਸਤ ਨੂੰ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ

ਬਟਾਲਾ, 10 ਅਗਸਤ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਜ਼ਾਦੀ ਦਿਵਸ ਸਮਾਗਮ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਸਮਾਗਮ ਵਿੱਚ ਹਿੱਸਾ ਲੈਣ ਲਈ ਪੂਰੇ ਜੋਸ਼ ਤੇ ਉਤਸ਼ਾਹ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਗੱਲ ਕਰਦਿਆਂ ਤਹਿਸਲੀਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਸਮਾਗਮ ਲਈ ਆਰ.ਆਰ.ਬਾਵਾ ਡੀ.ਏ.ਵੀ ਕਾਲਜ ਫਾਰ ਵਿਮੈਨ, ਬਟਾਲਾ ਵਿਖੇ ਰਿਹਰਸਲਾਂ ਕੀਤੀਆਂ ਗਈਆਂ ਹਨ। ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ, ਗਰੁੱਪ ਗੀਤ ਤੇ ਭੰਗੜੇ ਆਦਿ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਇੰਚਾਰਜਾਂ ਨੂੰ ਹੋਰ ਸਖ਼ਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਕਿਹਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ 12 ਅਗਸਤ ਨੂੰ ਸਮਾਗਮ ਵਾਲੀ ਥਾਂ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਸਵੇਰੇ 8.58 ਵਜੇ ਹੋਵੇਗੀ । ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ,ਹਰਜਿੰਦਰ ਸਿੰਘ ਕਲਸੀ ਡੀਪੀਆਰਓ, ਪ੍ਰੋ. ਜਸਬੀਰ ਸਿੰਘ, ਡਾ. ਸਤਿੰਦਰਜੀਤ ਕੋਰ, ਮੈਡਮ ਨੀਟਾ ਭਾਟੀਆ ਤੇ ਸਕੂਲਾਂ ਦੇ ਅਦਿਆਪਕ ਮੋਜੂਦ ਸਨ।