ਸ੍ਰੀ ਦਰਬਾਰ ਸਾਹਿਬ ਵਿਖੇ ਗਿੱਪੀ ਗਰੇਵਾਲ ਅਤੇ ਬੀਨੂ ਢਿੱਲੋਂ ਹੋਏ ਨਤਮਸਤਕ

ਅੰਮ੍ਰਿਤਸਰ, 24 ਜੂਨ : ਸਿੱਖਾਂ ਦੀ ਆਸਥਾ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਚ ਸੰਗਤ ਮੱਥਾ ਟੇਕਣ ਪਹੁੰਚਦੀ ਹੈ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉਥੇ ਹੀ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਅਤੇ ਬੀਨੂੰ ਢਿੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਦੋਨਾਂ ਅਦਾਕਾਰਾਂ ਵੱਲੋਂ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਵਿਚ ਸੁਖਆਸਨ ਵੇਲੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਵੀ ਕੀਤੇ ਗਏ। ਸ੍ਰੀ ਅਕਾਲ ਤਖਤ ਸਾਹਿਬ 'ਤੇ ਜਾ ਕੇ ਨਤਮਸਤਕ ਵੀ ਹੋਏ। ਇਸ ਤਰ੍ਹਾਂ ਦੋਨਾਂ ਅਦਾਕਾਰਾਂ ਦੀ ਆ ਰਹੀ ਫਿਲਮ ਕੈਰੀ ਓਨ ਜਟਾ 3 ਦੀ ਕਾਮਯਾਬੀ ਵਾਸਤੇ ਸਚਖੰਡ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ  ਅਰਦਾਸ ਬੇਨਤੀ ਵੀ ਕੀਤੀ ਹੈ ਅਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਦੋਨਾਂ ਅਦਾਕਾਰਾਂ ਵੱਲੋਂ ਪੱਤਰਕਾਰਾਂ ਨਾਲ ਵੀ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਗੱਲ ਦਾ ਕੋਈ ਜਵਾਬ ਨਹੀਂ ਦਿੱਤਾ।