ਸਰਕਾਰ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਇਆ : ਵਿਧਾਇਕ ਕਲਸੀ

  • ਸਿੱਖਿਆ ਵਿਭਾਗ ਵਲੋਂ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ

ਬਟਾਲਾ, 12  ਸਤੰਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸਫਲ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕੀਤੀ ਗਈ ਹੈ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕ ਬੱਚਿਆਂ ਨੂੰ ਸਿੱਖਿਆ ਦੇਣ ਤੋਂ ਇਲਾਵਾ ਸਕੂਲ ਦੀ ਬਿਹਤਰੀ ਲਈ ਜੀਅ-ਜਾਨ ਨਾਲ ਕੰਮ ਕਰ ਰਹੇ ਹਨ  ਉਨ੍ਹਾਂ ਅਧਿਆਪਕਾਂ ਦਾ ਵੀ ਸਨਮਾਨ ਹੋਣਾ ਜ਼ਰੂਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਨਾਲ ਸੂਬੇ ਦੇ ਸਾਰੇ ਅਧਿਆਪਕਾਂ ਵਿੱਚ ਇਸ ਸਨਮਾਨ ਨੂੰ ਹਾਸਲ ਕਰਨ ਦਾ ਜਜ਼ਬਾ ਪੈਦਾ ਹੋਵੇਗਾ ਜਿਸ ਨਾਲ ਸਾਡੇ ਸਕੂਲ ਹੋਰ ਜ਼ਿਆਦਾ ਬਿਹਤਰ ਬਣਨਗੇ।  ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਰ ਬੀਤੇ ਹਫ਼ਤੇ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਅਧਿਆਪਕਾਂ ਨੂੰ ਦਿੱਤਾ ਜਾਵੇਗਾ।ਵਿਧਾਇਕ ਸ਼ੈਰੀ ਕਲਸੀ ਨ੍ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਜਿਕਰਯੋਗ ਕਾਰਜਾਂ ਤਹਿਤ ਕੱਲ 13 ਸਤੰਬਰ ਨੂੰ ਗੁਰੂ ਦੀ ਨਗਰੀ ਅੰਮਿ੍ਤਸਰ ਵਿਖੇ ਆਪ ਪਾਰਟੀ ਦੇ ਸੁਪਰੀਮੋ ਅਤੇ ਮੁੱਖ ਮੰਤਰੀ ਦਿੱਲੀ, ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਮਾਨ ਵਲੋਂ ਸਕੂਲ ਆਫ ਐਂਮੀਨੈੱਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਸਿੱਖਿਆ ਦੇ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਥੇ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ ਹੈ, ਓਥੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਕੇੇ, ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ।