ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਨਰੋਟ ਮਹਿਰਾ ਅਤੇ ਬੈਗੋਵਾਲ ਵਿਖੇ ਲਗਾਏ ਕੈਂਪਾਂ ਵਿੱਚ ਪਹੁੰਚੇ : ਕਟਾਰੂਚੱਕ

  • ਕੈਂਪ ਵਿੱਚ ਪਹੁੰਚੇ ਲੋਕਾਂ ਦੀਆ ਸੁਣੀਆਂ ਸਮੱਸਿਆਵਾਂ, ਮੋਕੇ ਤੇ ਕੀਤਾ ਸਮੱਸਿਆਵਾਂ ਦਾ ਹੱਲ
  • ਮੋਕੇ ਤੇ ਬੁਢਾਪਾ ਪੈਂਨਸਨ ਅਤੇ ਅੰਗਹੀਣ ਪੈਂਨਸਨ ਦੇ ਲਾਭ ਪਾਤਰੀਆਂ ਨੂੰ ਦਿੱਤੇ ਗਏ ਸਰਟੀਫਿਕੇਟ

ਪਠਾਨਕੋਟ, 5 ਅਗਸਤ 2024 : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪਹੁੰਚ ਕਰਕੇ ਸੰਗਤ ਦਰਸਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੋਕੇ ਤੇ ਊਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ ਨਾਲ ਪੰਜਾਬ ਸਰਕਾਰ ਵੱਲੋਂ ਮੂਹਿੰਮ ਸੁਰੂ ਕੀਤੀ ਹੈ ਇਨ੍ਹਾਂ ਸੰਗਤ ਦਰਸਨ ਪ੍ਰੋਗਰਾਮਾਂ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਮੋਕੇ ਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ ਅਤੇ ਜਿਨ੍ਹਾਂ ਦੀਆਂ ਸਮੱਸਿਆਵਾਂ ਮੋਕੇ ਤੇ ਹੱਲ ਨਾ ਹੋ ਸਕਦੀਆਂ ਹੋਣ ਉਨ੍ਹਾਂ ਨੂੰ ਸਮਾਂ ਦੇ ਕੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਅਪਣੇ ਦਫਤਰਾਂ ਵਿੱਚ ਸਮੱਸਿਆਵਾਂ ਦਾ ਹੱਲ ਕਰਦੇ ਹਨ ਇਸ ਪ੍ਰੋਗਰਾਮ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਨਰੋਟ ਮਹਿਰਾ ਅਤੇ ਬੈਗੋਵਾਲ ਵਿਖੇ ਲਗਾਏ ਕੈਂਪਾਂ ਦੋਰਾਨ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਪਿੰਡ ਨਰੋਟ ਮਹਿਰਾ ਅਤੇ ਬੈਗੋਵਾਲ ਵਿਖੇ ਸਰਕਾਰ ਆਪਦੇ ਦੁਆਰ ਅਧੀਨ ਲਗਾਏ ਕੈਂਪਾਂ ਵਿੱਚ ਪਹੁੰਚ ਕਰਕੇ ਕੈਂਪਾਂ ਦਾ ਜਾਇਜਾ ਲੈਣ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਨਰੇਸ ਸੈਣੀ ਬੀ.ਸੈਲ. ਦੇ ਜਿਲ੍ਹਾ ਪ੍ਰਧਾਨ, ਤਰਸੇਮ ਮਹਾਜਨ, ਨਿਸਾ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਪਾਰਟੀ ਕਾਰਜ ਕਰਤਾ ਵੀ ਹਾਜਰ ਸਨ। ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਪੰਜਾਬ ਸਭ ਤੋਂ ਪਹਿਲਾ ਪਿੰਡ ਨਰੋਟ ਮਹਿਰਾ ਵਿਖੇ ਪਹੁੰਚੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਲਗਾਏ ਗਏ ਟੇਬਲਾਂ ਤੇ ਪਹੁੰਚ ਕੇ ਅੱਜ ਦੇ ਕੈਂਪ ਦੋਰਾਨ ਉਨ੍ਹਾਂ ਤੱਕ ਪਹੁੰਚ ਕਰਨ ਵਾਲੇ ਲੋਕਾਂ ਦੇ ਵੇਰਵੇ ਮੰਗੇ। ਵੱਖ ਵੱਖ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਕੈਂਪ ਦੋਰਾਨ ਜਿਆਦਾਤਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਮੋਕੇ ਤੇ ਹੀ ਕੀਤਾ ਜਾ ਰਿਹਾ ਹੈ। ਕੈਂਪ ਵਿੱਚ ਪਹੁੰਚ ਕਰਨ ਵਾਲੇ ਜਿਨ੍ਹਾਂ ਲੋਕਾਂ ਕੋਲ ਕਾਗਜਾਤ ਪੂਰੇ ਨਹੀਂ ਹਨ ਉਨ੍ਹਾਂ ਨੂੰ ਦਫਤਰਾਂ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਕਾਰਜ ਨਿਰਧਾਂਰਤ ਸਮੇਂ ਅੰਦਰ ਮੁਕੰਮਲ ਕੀਤੇ ਜਾ ਸਕਣ। ਇਸ ਤੋਂ ਬਾਅਦ ਕੈਬਨਿਟ ਮੰਤਰੀ ਪੰਜਾਬ ਪਿੰਡ ਬੈਗੋਵਾਲ ਵਿਖੇ ਪਹੁੰਚੇ ਅਤੇ ਲਗਾਏ ਗਏ ਕੈਂਪ ਦਾ ਜਾਇਜਾ ਲਿਆ। ਉਨ੍ਹਾਂ ਦੱਸਿਆ ਕਿ ਲਗਾਏ ਗਏ ਕੈਂਪ ਦੇ ਦੋਰਾਨ ਲੋਕਾਂ ਨੂੰ ਮੋਕੇ ਤੇ ਬੁਢਾਪਾ ਪੈਂਨਸਨ ਅਤੇ ਅੰਗਹੀਨ ਪੈਂਨਸਨ ਲਗਾਈ ਗਈ ਹੈ। ਉਨ੍ਹਾਂ ਸੰਬੋਧਤ ਕਰਦਿਆਂ ਕਿਹਾ ਕਿ ਬੈਗੋਵਾਲ ਦੇ ਨਿਵਾਸੀਆਂ ਲਈ ਹੋਰ ਵੀ ਖੁਸੀ ਦੀ ਗੱਲ ਹੈ ਕਿ ਪਿਛਲੇ ਦਿਨ੍ਹਾਂ ਦੋਰਾਨ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਪਿੰਡ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਾਫੀ ਪ੍ਰੇਸਾਨੀ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਜਲਦੀ ਹੀ ਪਿੰਡ ਅੰਦਰ ਕਰੀਬ 90 ਲੱਖ ਰੁਪਏ ਖਰਚ ਕਰਕੇ ਸਾਰੀਆਂ ਪਾਣੀ ਦੀਆਂ ਪਾਈਪਾਂ ਬਦਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਜਲੀ ਕੱਟਾਂ ਦਾ ਕਾਫੀ ਸਾਹਮਣਾ ਕਰਨਾ ਪੈਂਦਾ ਸੀ ਜਿਸ ਨੂੰ ਹੱਲ ਕਰਨ ਦੇ ਲਈ ਦੋ ਵੱਡੇ ਟਰਾਂਸਫਾਰਮਰ ਮਨਜੂਰ ਕੀਤੇ ਗਏ ਹਨ ਅਤੇ ਜਲਦੀ ਹੀ ਪਿੰਡ ਅੰਦਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪਿੰਡ ਪੱਧਰ ਤੇ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਲਈ ਅਜਿਹੇ ਕੈਂਪ ਭਵਿੱਖ ਵਿੱਚ ਵੀ ਲਗਾਏ ਜਾਣਗੇ।