ਸਿਟੀ ਰੋਡ, ਬਟਾਲਾ ਵਿਖੇ ਵਿਰਾਸਤੀ ਦਿੱਖ ਵਾਲੀਆਂ ਸਟਰੀਟ ਲਾਈਟਾਂ ਨੇ ਖੂਬਸੂਰਤੀ ਦੇ ਲਾਏ ਚਾਰ ਚੰਨ

  • ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ

ਬਟਾਲਾ, 15  ਜੂਨ : ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੀ ਪ੍ਰਰੇਨਾ ਸਦਕਾ ਐਚਡੀਐਫਸੀ ਬੈਂਕ ਵਲੋਂ ਸਿਟੀ ਰੋਡ ਬਟਾਲਾ ਵਿਖੇ ਹੈਰੀਟੇਜ ਦਿੱਖ ਵਾਲੀਆਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਸ਼ਹਿਰ ਦੀ ਖੂਬਸੂਰਤੀ ਨੂੰ ਚਾਰ ਚੰਨ ਲੱਗ ਗਏ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ Dr.shayari Bhandari ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਅੰਦਰ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਜਿਕਰਯੋਗ ਹੈ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਜਾ ਰਿਹਾ ਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਇਆ ਗਿਆ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਇਸ ਮੌੇਕੇ ਗੱਲ ਕਰਦਿਆਂ ਦੁਕਾਨਦਾਰਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।