ਤਰਨਤਾਰਨ ‘ਚ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ

ਤਰਨਤਾਰਨ, 25 ਜੁਲਾਈ : ਤਰਨਤਾਰਨ ਵਿੱਚ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ  ਇੱਕ ਗੰਭੀਰ ਜਖ਼ਮੀ ਹੋ ਗਿਆ। ਜਖ਼ਮੀ ਨੂੰ ਅੰਮ੍ਰਿਤਸਰ ਵਿਖੇ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਮ੍ਰਿਤਕਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਮੁਹੱਲਾ ਕਾਜੀ ਕੋਟ ਤਰਨਤਾਰਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮੋਟਰਸਾਈਕਲ ਤੇ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਘਰ ਨੂੰ ਵਾਪਸ ਆ ਰਹੇ ਸਨ ਕਿ ਉਨ੍ਹਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ।ਘਟਨਾਂ ਵਾਲੀ ਜਗ੍ਹਾਂ ਤੇ ਥਾਣਾ ਸਿਟੀ ਪੁiੁਲਸ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਸਿਟੀ ਦੇ ਇੰਚਾਰਜ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਣਪਛਾਤੀ ਕਾਰ ਚਾਲਕ ਦੇ ਖਿਲਾਫ ਮੁੱਕਦਮਾ ਦਰਜ ਕਰਲਿਆ ਗਿਆ ਹੈ, ਉਨ੍ਹਾਂ ਦੱਸਿਆ ਕਿ ਹਾਦਸੇ ਦੀ ਇੱਕ ਸੀਸੀਟੀਵੀ ਵੀਡੀਓ ਮਿਲੀ ਹੈ, ਜਿਸ ਦੇ ਆਧਾਰ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।