ਮਾਣਯੋਗ ਮੈਂਬਰ ਪਾਰਲੀਮੈਂਟ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਵਾਤਾਵਰਣ ਦੀ ਸੰਭਾਲ ਸਬੰਧੀ ਜਿਲ੍ਹਾ ਪਠਾਨਕੋਟ ਵਿਖੇ ਕੀਤਾ ਵਿਸੇਸ ਦੋਰਾ

  • ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਣਜੀਤ ਸਾਗਰ ਡੈਮ ਅਤੇ ਸਾਹਪੁਰਕੰਡੀ ਬੇਰਾਜ ਪੋ੍ਰਜੈਕਟ ਡੈਮ ਵਿਖੇ ਪਹੁੰਚ ਕੇ ਲਿਆ ਜਾਇਜਾ

ਪਠਾਨਕੋਟ, 28 ਜੂਨ : ਅੱਜ ਮਾਣਯੋਗ ਮੈਂਬਰ ਪਾਰਲੀਮੈਂਟ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਪਠਾਨਕੋਟ ਵਿਖੇ ਰਣਜੀਤ ਸਾਗਰ ਡੈਂਮ ਦਾ ਵਿਸੇਸ ਦੋਰਾ ਕਰਨ ਲਈ ਪਹੁੰਚੇ। ਸਭ ਤੋਂ ਪਹਿਲਾਂ ਉਹ ਮਲਿਕਪੁਰ ਵਿਖੇ ਸਥਿਤ ਮਾਨਯੋਗ ਐਸ.ਐਸ.ਪੀ. ਪਠਾਨਕੋਟ ਦੇ ਦਫਤਰ ਵਿਖੇ ਪਹੁੰਚ। ਜਿੱਥੇ ਸ. ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ. ਪਠਾਨਕੋਟ ਵੱਲੋਂ ਵਿਸੇਸ ਤੋਰ ਤੇ ਮੈਂਬਰ ਪਾਰਲੀਮੈਂਟ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੁਲਾਕਾਤ ਦੋਰਾਨ ਮਾਣਯੋਗ ਮੈਂਬਰ ਪਾਰਲੀਮੈਂਟ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਅੱਜ ਉਨ੍ਹਾਂ ਦਾ ਦੋਰਾ ਜਿਲ੍ਹਾ ਪਠਾਨਕੋਟ ਵਿੱਚ ਸਥਿਤ ਰਣਜੀਤ ਸਾਗਰ ਡੈਂਮ ਅਤੇ ਆਸ ਪਾਸ ਦੇ ਖੇਤਰ ਦਾ ਜਾਇਜਾ ਲੈਣ ਲਈ ਹੈ। ਉਨ੍ਹਾ ਕਿਹਾ ਕਿ ਕੁਦਰਤ ਨੇ ਸਾਨੂੰ ਬਹੁਤ ਹੀ ਵਧੀਆ ਤੋਹਫਿਆਂ ਦੀ ਬਖਸੀਸ ਕੀਤੀ ਹੈ ਅਤੇ ਸਾਨੂੰ ਅਪਣੇ ਸਵਾਰਥ ਦੇ ਲਈ ਕੁਦਰਤ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ, ਉਨ੍ਹਾਂ ਕਿਹਾ ਕਿ ਅੱਜ ਅਗਰ ਵਾਤਾਵਰਣ ਹੈ ਤਾਂ ਅਸੀਂ ਇਸ ਧਰਤੀ ਤੇ ਜਿੰਦਾ ਹਾਂ, ਇਸ ਲਈ ਮਨੁੱਖੀ ਜੀਵਨ ਦੀ ਰੱਖਿਆ ਦੇ ਲਈ ਵਾਤਾਵਰਣ ਦੀ ਸੰਭਾਲ ਬਹੁਤ ਹੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡਾ ਸਿਰਫ ਇੱਕ ਹੀ ਉਪਰਾਲਾ ਹੈ ਕਿ ਲੋਕਾਂ ਤੱਕ ਪਹੁੰਚ ਬਣਾ ਕੇ ਲੋਕਾਂ ਨੂੰ ਇਹ ਸਮਝਾ ਸਕੀਏ ਕਿ ਅਗਰ ਅਸੀਂ ਅੱਜ ਕੁਦਰਤ ਨਾਲ ਖਿਲਵਾੜ ਕਰਦੇ ਹਾਂ ਤਾਂ ਕੱਲ ਨੂੰ ਸਾਨੂੰ ਇਸ ਦੇ ਮਾੜੇ ਪ੍ਰਭਾਵ ਵੀ ਝੱਲਣੇ ਪੈ ਸਕਦੇ ਹਨ। ਇਸ ਮੋਕੇ ਤੇ ਐਸ.ਐਸ.ਪੀ. ਪਠਾਨਕੋਟ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਜੀ ਵੱਲੋਂ ਜਿਲ੍ਹਾ ਪਠਾਨਕੋਟ ਦੇ ਬਾਰੇ ਵਿੱਚ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜਿਕਰਯੋਗ ਹੈ ਕਿ ਮਾਣਯੋਗ ਮੈਂਬਰ ਪਾਰਲੀਮੈਂਟ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਰਣਜੀਤ ਸਾਗਰ ਡੈਮ ਅਤੇ ਸਾਹਪੁਰਕੰਡੀ ਬੇਰਾਜ ਪ੍ਰੋਜੈਕਟ ਡੈਮ ਦਾ ਵੀ ਦੋਰਾ ਕੀਤਾ ਗਿਆ।