ਹਲਕਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਾਂ : ਵਿਧਾਇਕ ਸ਼ੈਰੀ ਕਲਸੀ 

  • ਵਾਰਡ ਨੰ: 22 ਭੁਲੇਰ ਪੈਲੇਸ ਵਾਲੀ ਗਲੀ ਦੀ ਨਵੀਨੀਕਰਨ ਕਰਨ ਦਾ ਰੱਖਿਆ ਨੀਂਹ ਪੱਥਰ

ਬਟਾਲਾ,  25 ਸਤੰਬਰ : ਬਟਾਲਾ ਦੇ ਨੌਜਵਾਨ  ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਰਿਕਾਰਡ ਵਿਕਾਸ ਕੰਮਾਂ ਦੀ ਲੜੀ ਤਹਿਤ ਵਾਰਡ ਨੰ: 22 ਭੁਲੇਰ ਪੈਲੇਸ ਵਾਲੀ ਗਲੀ ਜੋ ਕਿ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ। ਗਲੀ ਦੇ ਨਿਵਾਸੀਆਂ ਵੱਲੋਂ ਬੀਤੇ ਦਿਨੀ ਇਸ ਬਾਰੇ ਧਿਆਨ ਵਿੱਚ ਲਿਆਂਦਾ , ਜਿਸ ਦੇ ਚੱਲਦਿਆਂ ਅੱਜ ਗਲੀ ਦੇ ਨਵੀਨੀਕਰਨ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਾਰਡ ਵਾਸੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਰਿਕਾਰਡ ਲੋਕ ਹਿੱਤ ਲਈ ਵਿਕਾਸ ਕੰਮ ਕੀਤੇ ਗਏ ਗਏ ਹਨ ਅਤੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਨੂੰ ਬੂਰ ਪੈ ਰਿਹਾ ਹੈ। ਉਨਾ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਲੋਕਾਂ ਨੇ ਜੋ ਮੇਰੇ ਉੱਪਰ ਵਿਸ਼ਵਾਸ ਕਰਕੇ ਅਤੇ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ।ਉਨ੍ਹਾਂ ਕਿਹਾ ਕਿ ਮੇਰੀ ਦਿਲੀ ਤਮੰਨਾ ਹੈ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਚਹੁਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਾ ਰਹਿਣ ਦੇਵਾਂ। ਉਨ੍ਹਾਂ ਕਿਹਾ ਲੋਕਾਂ ਦੇ ਸਹਿਯੋਗ ਨਾਲ ਮਹਿਜ 17 ਮਹੀਨਿਆਂ ਦੇ ਕਾਰਜਕਾਲ ਦੌਰਾਨ ਵੱਖ ਵੱਖ ਵਿਕਾਸ ਕੰਮ ਕੀਤੇ ਜਾ ਚੁੱਕੇ ਹਨ ਅਤੇ ਪੂਰੇ ਸ਼ਹਿਰ ਅੰਦਰ ਵਿਕਾਸ ਕੰਮ ਨਿਰੰਤਰ ਜਾਰੀ ਹਨ।