ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਆਇਓਡੀਨ ਦੀ ਮਹੱਤਤਾ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮਾਂ ਬਾਰੇ ਦਿੱਤੇ ਗਏ ਨਿਰਦੇਸ਼  

ਤਰਨ ਤਾਰਨ, 5 ਨਵੰਬਰ 2024 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਆਇਓਡੀਨ ਦੀ ਮਹੱਤਤਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਅਹਮ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਆਰਬੀਐਸਕੇ ਦੇ ਮੈਡੀਕਲ ਅਫਸਰਾਂ, ਬਲਾਕ ਐਕਸਟੈਂਸ਼ਨ ਐਜੂਕੇਟਰਾਂ ਤੋਂ ਇਲਾਵਾ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਜ਼ (ਮੇਲ ਅਤੇ ਫੀਮੇਲ) ਵੱਲੋਂ ਹਿੱਸਾ ਲਿਆ ਗਿਆ।  ਇਸ ਮੌਕੇ ਸਿਵਲ ਸਰਜਨ ਡਾਕਟਰ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਆਇਓਡੀਨ ਦੀ ਮਹੱਤਤਾ ਸਬੰਧੀ ਵਿਸ਼ੇਸ਼ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਆਇਓਡੀਨ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਮਨੁੱਖੀ ਸਰੀਰ ਦੇ ਮਾਨਸਿਕ ਅਤੇ ਸਰੀਰਕ ਵਿਕਾਸ  ਲਈ ਆਇਓਡੀਨ ਬਹੁਤ ਲਾਜ਼ਮੀ ਹੈ। ਉਹਨਾਂ ਦੱਸਿਆ ਕਿ  ਸਾਨੂੰ ਸਾਰਿਆਂ ਨੂੰ ਆਇਓਡਾਈਜਡ ਲੂਣ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਇਸ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ। ਡਾਕਟਰ ਰਾਏ ਨੇ ਦੱਸਿਆ ਕਿ ਆਇਓਡਾਈਜਡ ਲੂਣ ਤੋਂ ਇਲਾਵਾ ਅਸੀਂ  ਹਰੀਆਂ ਸਬਜ਼ੀਆਂ ਅਤੇ ਦੁੱਧ ਦਹੀਂ ਰਾਹੀਂ ਵੀ ਇਸ ਦੀ ਕਮੀ ਨੂੰ ਪੂਰਾ ਕਰ ਸਕਦੇ ਹਾਂ। ਇਸ ਤੋਂ ਇਲਾਵਾ ਡਾਕਟਰ ਰਾਏ ਵੱਲੋਂ ਅਨੀਮੀਆ ਮੁਕਤ ਭਾਰਤ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਟੀਕਾਕਰਨ ਪ੍ਰੋਗਰਾਮ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਉਹਨਾਂ ਸਿਹਤ ਕਰਮੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਹਨਾਂ ਪ੍ਰੋਗਰਾਮਾਂ ਦਾ ਵੱਧ ਚੜ ਕੇ ਪ੍ਰਚਾਰ ਪ੍ਰਸਾਰ ਕਰਨ ਤਾਂ ਜੋ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ। ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਆਓਡੀਨ ਦੀ ਮਹੱਤਤਾ ਬਾਰੇ ਸਿਹਤ ਕਰਮੀਆਂ ਵੱਲੋਂ ਹਰ ਹਫਤੇ ਲੱਗਣ ਵਾਲੇ ਮਮਤਾ ਮਮਤਾ ਦਿਵਸ ਸੈਸ਼ਨਾਂ ਦੌਰਾਨ ਜਾਗਰੂਕਤਾ ਫੈਲਾਈ ਜਾਂਦੀ ਹੈ। ਉਹਨਾਂ ਦੱਸਿਆ ਕਿ ਮਮਤਾ ਦਿਵਸ ਦੌਰਾਨ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਦੀ ਮਹੱਤਤਾ ਅਤੇ ਇਸ ਦੀ ਕਮੀ ਤੋਂ ਹੋਣ ਵਾਲੇ ਰੋਗਾਂ ਤੋਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੇ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਆਰਬੀਐਸਕੇ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿੱਚ ਜਾ ਕੇ ਬੱਚਿਆਂ ਦੀ ਸਿਹਤ ਜਾਂਚ ਕਰਕੇ ਅਨੀਮੀਆ ਤੋਂ ਪੀੜਿਤ ਬੱਚਿਆਂ ਦੀ ਭਾਲ ਕੀਤੀ ਜਾਂਦੀ ਹੈ ਤਾਂ ਜੋ ਸਮਾਂ ਰਹਿੰਦਿਆਂ ਉਹਨਾਂ ਦਾ ਇਲਾਜ ਕੀਤਾ ਜਾ ਸਕੇ। ਡਾਕਟਰ ਵਰਿੰਦਰ ਪਾਲ ਨੇ ਦੱਸਿਆ ਕਿ  ਅਨੀਮੀਆ ਮੁਕਤ ਭਾਰਤ ਅਤੇ ਆਇਓਡੀਨ ਦੀ ਮਹੱਤਤਾ ਤੋਂ ਇਲਾਵਾ ਸਿਹਤ ਕਰਮੀਆਂ ਵੱਲੋਂ ਪੇਟ ਦੇ ਕੀੜਿਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਇਲਾਜ ਅਤੇ ਇਸ ਸਬੰਧੀ ਚਲਾਈ ਜਾ ਰਹੇ ਕੌਮੀ ਡਿਵਰਮਿੰਗ ਡੇ ਬਾਰੇ ਵੀ ਜਾਗਰੂਕਤਾ ਫੈਲਾਈ ਜਾ ਰਹੀ ਹੈ।  ਇਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ, ਸਿੱਧੂ ਸਹਾਇਕ ਮਲੇਰੀਆ ਅਫਸਰ ਕਵਲ ਬਲਰਾਜ ਸਿੰਘ, ਆਰਬੀਐਸਕੇ ਕੋਆਰਡੀਨੇਟਰ ਰਜਨੀ ਸ਼ਰਮਾ ਆਦਿ ਮੌਜੂਦ ਰਹੇ।