ਜ਼ਿਲ੍ਹਾ ਪਠਾਨਕੋਟ ਦੇ ਸਮੂਹ ਬਲਾਕਾਂ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਦਿਵਿਆਂਗ ਦਿਵਸ।

  • ਦਿਵਿਆਂਗ ਬੱਚੇ ਕਿਸੇ ਤਰ੍ਹਾਂ ਵੀ ਆਮ ਬੱਚਿਆਂ ਨਾਲੋਂ ਨਹੀਂ ਹਨ ਘੱਟ:- ਕਮਲਦੀਪ ਕੌਰ।
  • ਦਿਵਿਆਂਗ ਬੱਚੇ ਅਸਲ ਨਾਇਕ ਹਨ:- ਡੀਜੀ ਸਿੰਘ।

ਪਠਾਨਕੋਟ, 21 ਦਸੰਬਰ : ਜ਼ਿਲ੍ਹਾ ਪਠਾਨਕੋਟ ਦੇ ਸਮੂਹ ਬਲਾਕਾਂ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਕਮਲਦੀਪ ਕੌਰ ਦੀ ਅਗਵਾਈ ਹੇਠ ਆਈ .ਈ.ਡੀ. ਕੰਪੋਨੈਂਟ ਦੇ ਅਧੀਨ ਵਿਸ਼ਵ ਦਿਵਿਆਂਗਤਾ ਦਿਵਸ ਮਨਾਇਆ ਗਿਆ। ਜਿਨ੍ਹਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਦਿਵਿਆਂਗ ਵਿਦਿਆਰਥੀਆਂ ਨੇ  ਵੱਧ ਚੜ੍ਹ ਕੇ ਹਿੱਸਾ ਲਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ੍ਰੀ ਡੀਜੀ ਸਿੰਘ ਵੱਲੋਂ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਮਾਡਲ ਟਾਊਨ ਪਠਾਨਕੋਟ ਵਿਖੇ ਆਯੋਜਿਤ ਸਮਾਰੋਹ ਵਿੱਚ ਸ਼ਿਰਕਤ ਕਰ ਦਿਵਿਆਂਗ ਬੱਚਿਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦਾ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ  ਡੀਐਸਐਸਓ ਨਵੀਨ ਗਡਵਾਲ, ਸਕਿਲ ਡਿਵੈਲਪਮੈਂਟ ਅਫ਼ਸਰ ਪ੍ਰਦੀਪ ਕੁਮਾਰ ਅਤੇ ਕੁਸਮ ਖਜੂਰੀਆ  ਪ੍ਰੈਜ਼ੀਡੈਂਟ ਹੰਸਨੀ ਐਨਜੀਓ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਕਿਹਾ ਕਿ ਦਿਵਿਆਂਗ ਬੱਚਿਆਂ ਨੂੰ ਵੀ ਆਮ ਬੱਚਿਆਂ ਵਾਂਗ ਹੀ ਪੂਰਾ ਮਾਣ ਤੇ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ। ਅਜਿਹੇ ਬੱਚੇ ਕਿਸੇ ਤਰ੍ਹਾਂ ਵੀ ਆਮ ਬੱਚਿਆਂ ਨਾਲੋਂ ਘੱਟ ਨਹੀਂ ਹਨ। ਜੇਕਰ ਇਨ੍ਹਾਂ ਬੱਚਿਆਂ ਨੂੰ ਪੂਰਾ ਸਹਿਯੋਗ ਤੇ ਹੌਸਲਾ  ਅਫ਼ਜ਼ਾਈ ਕੀਤੀ ਜਾਵੇ ਤਾਂ ਇਹ ਕਿਸੇ ਵੀ ਮੁਕਾਮ ਨੂੰ ਹਾਸਲ ਕਰ ਸਕਦੇ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਅਸਲ ਨਾਇਕ ਹਨ ਜੋ ਕਿ ਬਹੁਤ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਜ਼ਿੰਦਗੀ ਵਿੱਚ ਅੱਗੇ ਵਧਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀ ਰਹਿਨੁਮਾਈ ਵਿੱਚ ਸਮੂਹ ਬੀਪੀਈਓਜ਼ ਵੱਲੋਂ ਇਹ ਯਕੀਨੀ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਕਿ ਅਜਿਹੇ ਸਾਰੇ ਬੱਚੇ ਆਪਣੀ ਜ਼ਿੰਦਗੀ ਇੱਜ਼ਤ ਅਤੇ ਮਾਣ ਨਾਲ ਜੀਣ। ਇਸ ਮੌਕੇ ਦਿਵਿਆਂਗ ਬੱਚਿਆਂ ਵੱਲੋਂ ਭੰਗੜਾ, ਗਿੱਧਾ, ਡਾਂਸ ਦੀ ਪੇਸ਼ਕਾਰੀ ਕੀਤੀ ਗਈ ਅਤੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਬੀਪੀਈਓ ਕੁਲਦੀਪ ਸਿੰਘ, ਬੀਪੀਈਓ ਨਰੇਸ਼ ਪਨਿਆੜ, ਡਾ. ਮਨਦੀਪ ਸ਼ਰਮਾਂ, ਸਵਿਤਾ, ਰੇਣੂ ਬਾਲਾ, ਸੋਨਿਆਂ, ਸੋਨਿਕਾ, ਇੰਦਰਜੀਤ, ਅੰਜੂ ਬਾਲਾ, ਕੁਸੁਮ, ਸਵਿਤਾ ਆਦਿ ਮੌਜੂਦ ਸਨ।