ਬਟਾਲਾ ਸ਼ਹਿਰ ਦੇ ਕੋਨੇ-ਕੋਨੇ ਤੱਕ ਵਿਕਾਸ ਕਾਰਜ ਕਰਵਾਉਣਾ ਮੇਰੀ ਤਰਜੀਹ-ਵਿਧਾਇਕ ਸ਼ੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਦੇ ਕੰਮ ਕਰਨ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦੇ ਪਰਿਵਾਰ, ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਬਟਾਲਾ, 3 ਅਗਸਤ : ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਉਜਾਗਰ ਨਗਰ ਤੋਂ ਡੀ.ਐਸ.ਪੀ ਕੁਲਵੰਤ ਸਿੰਘ (ਸੇਵਾਮੁਕਤ) ਦੀ ਪ੍ਰੇਰਨਾ ਸਦਕਾ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਰਲ ਮਿਲ ਕੇ ਆਪਣੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸਰਬੱਖੀ ਵਿਕਾਸ ਲਈ ਹੰਭਲਾ ਮਾਰੀਏ। ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮਹਿਜ 15 ਮਹਿਨਿਆਂ ਕਾਰਜਕਾਲ ਦੌਰਾਨ ਵੱਖ-ਵੱਖ ਵਿਕਾਸ ਕਾਰਜ ਤੇਜ਼ਗਤੀ ਨਾਲ ਕਰਵਾਏ ਗਏ ਹਨ ਅਤੇ ਵਿਕਾਸ ਕੰਮਾਂ ਦੀ ਰਫਤਾਰ ਲਗਾਤਾਰ ਜਾਰੀ ਰਹੇਗੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰ ਵਰਗ ਦੇ ਲੋਕਾਂ ਵਲੋਂ ਭਰਵਾਂ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਇਹ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਸਿੱਟਾ ਹੀ ਹੈ ਕਿ ਰਵਾਇਤੀ ਪਾਰਟੀ ਦੇ ਆਗੂ, ਵਰਕਰ ਤੇ ਪਰਿਵਾਰ ਦਿਨੋ ਦਿਨ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਯਕੀਨ ਦਿਵਾਇਆ ਕਿ ਬਟਾਲਾ ਦੇ ਕੋਨੇ-ਕੋਨੇ ਤੱਕ ਵਿਕਾਸ ਕਾਰਜ ਕਰਵਾਉਣਾ ਮੇਰੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਕੋਈ ਸਮਝੋਤਾ ਨਹੀ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ, ਠੋਸ ਕਾਰਜਸ਼ੈਲੀ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ, ਜੋ ਪਹਿਲਾਂ ਵੇਖਣ ਨੂੰ ਨਹੀਂ ਮਿਲੇ ਸਨ। ਇਸ ਮੌਕੇ ਗੁਰਿੰਦਰ ਸਿੰਘ ਨੀਲੂ, ਦਲਜੀਤ ਸਿੰਘ ਪੱਡਾ, ਸਾਬਕਾ ਡੀਐਸਪੀ ਕੁਲਵੰਤ ਸਿੰਘ , ਮਨਜੀਤ ਸਿੰਘ, ਬਲਰਾਜ ਸਿੰਘ, ਜਗੀਰ ਸਿੰਘ, ਰਵਿੰਦਰ ਸਿੰਘ ਬੰਟੀ, ਕਿਸ਼ਨ ਸਿੰਘ, ਆਕਾਸ਼ਦੀਪ ਸਿੰਘ, ਡਾ ਨਿਰਮਲ ਸਿੰਘ, ਬਲਰਾਜ ਸਿੰਘ ਤੇ ਜਸਵਿੰਦਰ ਸਿੰਘ ਮੱਲੀ ਆਦਿ ਹਾਜ਼ਰ ਸਨ।