ਜਥੇਦਾਰ ਅਕਾਲ ਤਖਤ ਸਾਹਿਬ ਨੇ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਸੰਗਤਾਂ ਤੋਂ ਮੰਗੇ ਸੁਝਾਅ!

ਅੰਮ੍ਰਿਤਸਰ, 26 ਮਾਰਚ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਤਰ ਜਾਰੀ ਕਰਦਿਆਂ ਕਿਹਾ ਹੈ ਕਿ ਮਿਤੀ 27 ਮਾਰਚ 2023 ਨੂੰ ਸ੍ਰੀਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਜ਼ਰੂਰੀ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਜਿਸ ਵਿਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੁਨੇਹੇ ਭੇਜੇ ਗਏ ਹਨ।ਸਿੰਘ ਸਾਹਿਬ  ਨੇ ਇਹ ਵੀ ਕਿਹਾ ਕਿ ਇਸ ਇਕੱਤਰਤਾ ਵਿਚ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣਗੇ।ਇਸ ਤੋਂ ਇਲਾਵਾ ਸਿੱਖ ਸੰਗਤਾਂ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਆਪਣੇ ਲਿਖਤੀ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਈ-ਮੇਲਆਈਡੀ (akaltakhsahib84@gmail.com) ‘ਤੇ ਭੇਜ ਸਕਦੀਆਂ ਹਨ। ਜਾਰੀ ਪੱਤਰ ਵਿੱਚ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੇ  ਸੰਪਰਦਾਵਾਂ ਦੇ ਉਹੀ ਮੁਖੀ  ਸ਼ਾਮਲ ਹੋਣਗੇ ਜਿਨ੍ਹਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।