ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਉਦਯੋਗਿਕ ਇਕਾਈਆਂ ਦੇ ਸਹਿਯੋਗ ਨਾਲ 7 ਜੂਨ ਨੰੁ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ

ਤਰਨ ਤਾਰਨ, 06 ਜੂਨ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ 07 ਜੂਨ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਜਿਲ੍ਹਾ ਤਰਨ ਤਾਰਨ ਦੀਆਂ ਉਦਯੋਗਿਕ ਇਕਾਈਆਂ ਦੇ ਸਹਿਯੋਗ ਨਾਲ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜ਼ਗਾਰ ਉੱਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ, ਵੱਲੋਂ ਦੱਸਿਆ ਗਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਤਰਨ ਤਾਰਨ ਜ਼ਿਲ੍ਹੇ ਦੀਆਂ ਇੰਡਸਟਰੀਆਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਵੱਖ-ਵੱਖ ਆਸਾਮੀਆਂ ਜਿਵੇਂ ਕਿ ਟਰਨਰ, ਫਿਟਰ, ਵੈਲਡਰ, ਮਸ਼ੀਨ ਉਪਰੇਟਰ, ਮਕੈਨੀਕਲ ਇੰਜੀਨੀਅਰ, ਇਲੈਕਟ੍ਰੀਸ਼ਨ, ਲੈਬ ਟਕਨੀਸ਼ਨ, ਅਕਾਂਉਟੇਟ, ਡਾਟਾ ਇੰਨਟਰੀ ਉਪਰੇਟਰ, ਲੈਬ ਟੈਸਟਿੰਗ, ਸੇਲਜ਼ਮੈਨ, ਪਲਾਂਟ ਸੁਪਰਵਾਈਜ਼ਰ, ਗਨ ਸਪਰੇ ਪੇਂਟਰ, ਸ਼ਿਪਰਮੈਨ, ਸਕਿਉਰਟੀ ਗਾਰਡ, ਹੈਲਪਰ, (ਤਨਖਾਹ 8,000/- ਤੋਂ 60,000/-ਤੱਕ ) ਸਬੰਧੀ ਆਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵੀਊ ਵੱਖ-ਵੱਖ ਕੰਪਨੀਆਂ ਵੱਲੋਂ ਲਈ ਜਾਵੇਗੀ। ਇਸ ਪਲੈਸਮੇਂਟ ਕੈਂਪ ਵਿੱਚ ਆਈ. ਟੀ. ਆਈ.  ਪਾਸ ਅਤੇ  ਅੱਠਵੀ ਤੋਂ  ਪੋਸਟ ਗਰੈਜੁਏਟ ਯੋਗਤਾ ਵਾਲੇ 18 ਤੋਂ 45 ਸਾਲ ਉਮਰ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਧਿਕਾਰੀ, ਵੱਲੋ ਦੱਸਿਆ ਗਿਆ ਕਿ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੇ ਅਤੇ ਲੜਕੀਆਂ) ਮਿਤੀ 07 ਜੂਨ, 2023  ਨੂੰ ਸਵੇਰੇ 09 ਵਜੇ ਤੋਂ ਦੁਪਿਹਰ 01 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ  ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਅਧਾਰ ਕਾਰਡ, ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਰੋਜ਼ਗਾਰ ਮੇਲੇ ਵਿੱਚ ਭਾਗ ਲੈ ਸਕਦੇ ਹਨ। ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੈਸਮੇਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੋਜ਼ਗਾਰ ਉਮੀਦਵਾਰ ਰੋਜ਼ਗਾਰ ਪ੍ਰਾਪਤ ਕਰ ਸਕਣ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।