ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਸਾਰੇ ਦੇਸ਼ ਵਿੱਚ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ : ਭੁੱਲਰ

  • ਟਰਾਂਸਪੋਟਰ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸਕੂਲਾਂ, ਕਾਲਜਾਂ ਅਤੇ ਵੱਖ-ਵੱਖ ਯੂਨੀਅਨਾਂ ਤੇ ਸਰਕਾਰੀ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ
  • ਪੰਜਾਬ ਰਾਜ ਰੋਡ ਸੇਫ਼ਟੀ ਕੌਂਸਲ ਵੱਲੋਂ ਸਕੂਲੀ ਵਿਦਿਆਰਥੀਆਂ ਤੇ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਕੀਤਾ ਗਿਆ ਵਿਸ਼ੇਸ ਸੈਮੀਨਾਰ ਦਾ ਆਯੋਜਨ

ਤਰਨ ਤਾਰਨ, 12 ਫਰਵਰੀ : ਨੈਸ਼ਨਲ ਰੋਡ ਸੇਫ਼ਟੀ ਕੌਂਸਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਮੌਰਥ ਵੱਲੋਂ ਆਈਆਂ ਹਦਾਇਤਾਂ ਦੇ ਮੁਤਾਬਿਕ ਮਿਤੀ 15 ਜਨਵਰੀ, 2024 ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਨੈਸ਼ਨਲ ਰੋਡ ਸੇਫ਼ਟੀ ਮਹੀਨੇ ਦੇ ਤਹਿਤ ਪੰਜਾਬ ਰਾਜ ਰੋਡ ਸੇਫ਼ਟੀ ਕੌਂਸਲ ਦੇ ਚੇਅਰਮੈਨ ਅਤੇ ਟਰਾਂਸਪੋਟਰ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਸਕੂਲੀ ਵਿਦਿਆਰਥੀਆਂ ਦੀ ਸਾਈਕਲ ਰੈਲੀ ਅਤੇ ਸਰਕਾਰੀ ਡਰਾਈਵਰਾਂ, ਸਕੂਲਾਂ ਕਾਲਜਾਂ ਅਤੇ ਵੱਖ-ਵੱਖ ਯੂਨੀਅਨਾਂ ਦੇ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਤਹਿਤ ਸੇਵਾ ਦੇਵੀ ਕਾਲਜ ਤਰਨ ਤਾਰਨ ਤੋਂ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਸ੍ਰੀ ਦਿਲਰਾਜ ਸਿੰਘ ਪ੍ਰਬੰਧਕੀ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਹ ਰੈਲੀ ਮਾਈ ਭਾਗੋ ਕਾਲਜ ਤਰਨ ਤਾਰਨ ਵਿਖੇ ਜਾ ਕੇ ਸਮਾਪਤ ਹੋਈ, ਜਿਸ ਵਿੱਚ ਲੱਗਭੱਗ 350 ਬੱਚਿਆਂ ਨੇ ਭਾਗ ਲਿਆ। ਇਸ ਉਪਰੰਤ ਮਾਈ ਬਾਗੋ ਕਾਲਜ ਤਰਨ ਤਾਰਨ ਦੇ ਆਡੀਟੋਰੀਅਮ ਵਿਖੇ ਸਕੂਲੀ ਵਿਦਿਆਰਥੀਆਂ ਤੇ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੀ ਸ਼ੁਰੂਆਤ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਸ੍ਰੀ ਆਰ. ਵੈਕਟਰਤਨਮ ਆਈ. ਏ. ਐੱਸ. ਡਾਇਰੈਕਟਰ ਜਰਨਲ ਲੀਡ ਏਜੰਸੀ ਪੰਜਾਬ ਸਟੇਟ ਰੋਡ ਸੇਫ਼ਟੀ ਕੌਂਸਲ ਵੱਲੋਂ ਮੁੱਖ ਮਹਿਮਾਨ ਅਤੇ ਆਏ ਹੋਏ ਵਿਦਿਆਰਥੀਆਂ, ਡਰਾਈਵਰਾਂ ਅਤੇ ਆਮ ਹਾਜ਼ਰੀਨ ਦਾ ਸਵਾਗਤ ਕੀਤਾ ਗਿਆ।ਇਸ ਪ੍ਰੋਗਰਾਮ ਦੌਰਾਨ ਏ. ਐੱਸ. ਆਈ. ਹਾਕਮ ਸਿੰਘ, ਦੀਪਕ ਸ਼ਰਮਾ, ਮਯੰਕ ਫਾਊਂਡੇਸ਼ਨ ਫਿਰੋਜ਼ਪੁਰ ਅਤੇ ਜਸਪ੍ਰੀਤ ਛਾਬੜਾ ਮੁਕਤੀਸਰ ਐੱਨ. ਜੀ. ਓ. ਵੱਲੋਂ ਸੜਕ ਸੁਰੱਖਿਆ ਸਬੰਧੀ ਆਪਣੇ ਵਿਚਾਰ ਤੇ ਅਨੁਭਵ ਸਾਂਝੇ ਕੀਤੇ ਗਏ।ਲੀਡ ਏਜੰਸੀ ਵੱਲੋਂ ਆਏ ਹੋਏ ਡਰਾਈਵਰਾਂ ਨੂੰ ਫਸਟ ਏਡ ਕਿੱਟਾਂ ਮੁਫ਼ਤ ਵੰਡੀਆਂ ਗਈਆਂ ਅਤੇ ਮਯੰਕ ਫਾਊਡੇਂਸ਼ਨ ਫਿਰੋਜ਼ਪੁਰ ਵੱਲੋਂ ਸਾਈਕਲ ਚਲਾਉਣ ਵਾਲੇ ਬੱਚਿਆਂ ਨੂੰ ਹੈਲਮਟ ਵੰਡੇ ਗਏ ਅਤੇ ਮੁਕਤੀਸਰ ਐੱਨ. ਜੀ. ਓ. ਵੱਲੋਂ ਆਮ ਲੇਬਰ ਕਰਨ ਵਾਲਿਆਂ ਲਈ ਰੋਡ ਸੇਫ਼ਟੀ ਰੈਫਲਕੈਟਿਵ ਜੈਕਟਾਂ ਵੰਡੀਆਂ ਗਈਆਂ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸੀ੍ਰ ਲਾਲਜੀਤ ਸਿੰਘ ਭੁੱਲਰ ਨੇ ਹਾਜ਼ਰ ਵਿਦਿਆਰਥੀਆਂ ਤੇ ਡਰਈਵਰਾਂ ਨੂੰ ਕਿਹਾ ਕਿ ਦੋ ਪਹੀਆਂ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਜ਼ਰੂਰ ਵਰਤੋਂ ਕੀਤੀ ਜਾਵੇ ਅਤੇ ਚਾਰ ਪਹੀਆਂ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਲਾਜ਼ਮੀ ਕੀਤੀ ਜਾਵੇ ਤਾਂ ਜੋ ਐਕਸੀਡੈਂਟ ਹੋਣ ਦੀ ਸੂਰਤ ਵਿੱਚ ਜਾਨੀ ਨੁਕਸਾਨ ਹੋਣ ਤੋਂ ਬਚਿਆ ਜਾ ਸਕੇ।ਉਹਨਾਂ ਕਿਹਾ ਕਿ ਕੋਈ ਵੀ ਡਰਾਈਵਰ ਕਿਸੇ ਕਿਸਮ ਦਾ ਨਸ਼ਾ ਕਰਕੇ ਜਾਂ ਗੁੱਸੇ ਵਿੱਚ ਵਾਹਨ ਨਾ ਚਲਾਉਣ ਜੋ ਕਿ ਐਕਸੀਢੈਂਟ ਦਾ ਮੁੱਖ ਕਾਰਨ ਬਣਦੇ ਹਨ।ਉਹਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਘੱਟ ਉਮਰ ਵਿੱਚ ਮੋਟਰ ਸਾਈਕਲ ਜਾਂ ਕਾਰ ਨਾ ਚਲਾਉਣ ਅਤੇ ਸੜਕ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਐਕਸੀਡੈਂਟਾਂ ਵਿੱਚ ਰੋਜ਼ਾਨਾ ਹੋ ਰਹੀਆਂ ਮੌਤਾਂ ਤੇ ਮਾਲੀ ਨੁਕਸਾਨ ਨੂੰ ਘਟਾਇਆ ਜਾ ਸਕੇ। ਉਹਨਾਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਘਟਾਉਣ ਵਾਸਤੇ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਸਾਰੇ ਦੇਸ਼ ਵਿੱਚ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ।ਪੰਜਾਬ ਸਰਕਾਰ ਇਹਨਾਂ ਦੁਰਘਟਨਾਵਾਂ ਨੂੰ ਰੋਕਣ ਲਈ ਆਮ ਲੋਕਾਂ ਨੂੰ ਅਪੀਲ  ਕਰਦੀ ਹੈ ਕਿ ਸੜਕ ਸੁਰੱਖਿਆ, ਜੀਵਨ ਰੱਖਿਆ ਦੇ ਸਲੋਗਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਟਰੈਫਿਕ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਤਾਂ ਜੋ ਅਸੀਂ ਘੁਦ ਵੀ ਸੁਰੱਖਿਅਤ ਰਹਿ ਸਕੀਏ ਅਤੇ ਆਪਣੇ ਭਵਿੱਖ ਨੂੰ ਵੀ ਸੁਰੱਖਿਅਤ ਬਣਾ ਸਕੀਏ। ਇਸ ਪੋ੍ਰਗਰਾਮ ਦੌਰਾਨ ਸ਼੍ਰੀ ਅਮਰਦੀਪ ਸਿੰਘ ਰਾਏ ਆਈ. ਪੀ. ਐੱਸ. ਏ. ਡੀ. ਜੀ. ਪੀ ਟਰੈਫਿਕ ਪੰਜਾਬ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਵੀ ਸੰਬੋਧਨ ਕੀਤਾ।ਇਸ ਪ੍ਰੋਗਰਾਮ ਵਿੱਚ ਦੇਸ ਰਾਜ ਜੁਆਇੰਟ ਡਾਇਰੈਕਟ ਟਰੈਫਿਕ, ਐੱਸ. ਪੀ. ਹੈੱਡ ਕੁਆਟਰ ਸ੍ਰ੍ਰੀਮਤੀ ਪਰਵਿੰਦਰ ਕੌਰ, ਆਰ. ਟੀ. ਏ. ਸ੍ਰੀ ਦਵਿੰਦਰ ਕੁਮਾਰ ਅਤੇ ਐੱਮ. ਡੀ. ਮਾਈ ਭਾਗੋ ਕਾਲਜ ਜਸਮੀਤ ਸਿੰਘ  ਵੀ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।