ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਚੋਣ ਸੁਧਾਈ ਪ੍ਰੋਗਰਾਮ ਤੋਂ ਕਰਵਾਇਆ ਜਾਣੂੰ

ਅੰਮ੍ਰਿਤਸਰ 27 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.01.2024 ਦੀ ਯੋਗਤਾ ਮਿਤੀ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 27.10.2023 ਨੂੰ ਕੀਤੀ ਗਈ ਹੈ। ਇਸ ਮੌਕੇ ਸ਼੍ਰੀ ਘਨਸ਼ਾਮ ਥੋਰੀ, ਜਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸੁਧਾਈ ਦੇ ਪ੍ਰੋਗਰਾਮ ਤੋਂ ਜਾਣੂੰ ਕਰਵਾਇਆ ਗਿਆ ਅਤੇ ਵੋਟਰ ਸੂਚੀ ਦੀ ਇੱਕ ਹਾਰਡ ਕਾਪੀ ਅਤੇ ਸੀ.ਡੀ. ਸਪਲਾਈ ਕੀਤੀ ਗਈ। ਡਿਪਟੀ ਕਮਿਸ਼ਨਰ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੋਟਰ ਸੂਚੀਆਂ ਆਮ ਜਨਤਾ ਦੇ ਵੇਖਣ ਲਈ ਸਬੰਧਤ ਬੀ.ਐਲ.ਓਜ਼., ਦਫ਼ਤਰ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਮਿਤੀ 27.10.2023 ਤੋਂ 09.12.2023 ਤੱਕ ਉਪਲੱਬਧ ਹਨ। ਇਹ ਵੋਟਰ ਸੂਚੀ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀ ਵੈਬਸਾਇਟ www.ceopunjab.gov.in ’ਤੇ ਵੀ ਉਪਲੱਬਧ ਹਨ। ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ / ਇਤਰਾਜ ਮਿਤੀ 27.10.2023 ਤੋਂ 09.12.2023 ਤੱਕ ਪ੍ਰਾਪਤ ਕੀਤੇ ਜਾਣੇ ਹਨ। ਜੋ ਵੀ ਨਾਗਰਿਕ ਮਿਤੀ 01.01.2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੋਵੇਗਾ, ਉਹ ਆਪਣੀ ਵੋਟ ਰਜਿਸਟਰੇਸ਼ਨ ਲਈ ਫਾਰਮ 6 ਪੁਰ ਕਰਕੇ ਜਮ੍ਹਾਂ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਵੋਟ ਕਟਵਾਉਣ ਲਈ ਫਾਰਮ 7 ਜਾਂ ਕਿਸੇ ਤਰ੍ਹਾਂ ਦੀ ਦਰੁੱਸਤੀ ਕਰਵਾਉਣ ਜਾਂ ਸਿਫਟਿੰਗ ਲਈ ਫਾਰਮ 8 ਪੁਰ ਕਰਕੇ ਅਪਲਾਈ ਕਰ ਸਕਦਾ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 04.11.2023, 05.11.2023, 02.12.2023 ਅਤੇ ਮਿਤੀ 03.12.2023 ਨੂੰ ਸਮੂਹ ਬੀ.ਐਲ.ਓਜ਼. ਅਲਾਟ ਕੀਤੇ ਪੋਲਿੰਗ ਸਟੇਸਨਾਂ ਤੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬੈਠਣਗੇ। ਇਹ ਦਾਅਵੇ ਇਤਰਾਜ ਆਨਲਾਇਨ voters.eci.gov.in ਤੇ ਲਾਗਿਨ ਕਰਕੇ ਵੀ ਅਪਲਾਈ ਕੀਤੇ ਜਾ ਸਕਦੇ ਹਨ। ਉਨ੍ਹਾਂ ਖਾਸ ਤੌਰ ਤੇ 18-19 ਵਾਲੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦੌਰਾਨ ਆਪਣੀ ਵੋਟ ਰਜਿਸਟਰ ਜਰੂਰ ਕਰਵਾਉਣ।