ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

  • ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ

ਤਰਨ ਤਾਰਨ, 23 ਸਤੰਬਰ 2024 : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਵਿਸ਼ੇਸ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨਗੀਆਂ ਅਤੇ ਇਸ ਤੋ ਹੋਣ ਵਾਲੇ ਨੁਕਸਾਨ ਜਿਵੇ ਕਿ ਵਾਤਾਵਰਣ ਨੂੰ ਪਲੀਤ ਹੋਣ ਤੋ ਬਚਾਉਣਾ, ਸੜਕੀ ਹਾਦਸਿਆਂ ਤੋ ਬਚਾਅ, ਮਿੱਤਰ ਕੀੜਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਵਿਚਲੇ ਖੁਰਾਕੀ ਖੁਰਾਕੀ ਤੱਤਾਂ ਦੀ ਉਪਲੱਬਧਤਾ ਬਾਰੇ ਸੁਚੱਜੀ ਜਾਣਕਾਰੀ ਪ੍ਰਦਾਨ ਕਰਨਗੀਆਂ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਨੈਸ਼ਨਲ ਗਰੀਨ ਟਿ੍ਰਬਿਊਨਲ ਨਵੀਂ ਦਿੱਲੀ ਰਾਹੀਂ ਜਾਰੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ, ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲੇ ਦੇ ਹਰੇਕ ਪਿੰਡ ਵਿੱਚ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ 3 ਪ੍ਰਚਾਰ ਵੈਨਾਂ ਜ਼ਿਲੇ ਦੇ 8 ਬਲਾਕਾਂ ਵਿੱਚ 40 ਦਿਨਾਂ ਲਈ ਚਲਾਈਆ ਜਾਣਗੀਆਂ।ਇਹਨਾਂ ਵੈੱਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋਂ 1 ਕਰਮਚਾਰੀ ਵੀ ਵੈਨਾਂ ਦੇ ਨਾਲ ਭੇਜਿਆ ਗਿਆ ਹੈ ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ ‘ਤੇ ਮਿਲ ਕੇ ਜਾਗਰੂਕ ਕਰਨਗੇ। ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕਰਨ ਲਈ ਵਿਭਾਗ ਵੱਲੋ ਸੁੱਚਜੇ ਕਦਮ ਚੁੱਕੇ ਜਾ ਰਹੇ ਹਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਖਡੂਰ ਸਾਹਿਬ ਡਾ. ਨਵਤੇਜ਼ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਵਿਕਰਮ ਸੂਦ,ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸਰਬਜੀਤ ਸਿੰਘ ,ਜੂਨੀਅਰ ਤਕਨੀਸ਼ੀਅਨ ਸੁਖਬੀਰ ਸਿੰਘ ਅਤੇ ਖੇਤੀਬਾੜੀ ਸਟਾਫ ਹਾਜ਼ਰ ਸਨ।