ਵਾਹਨਾਂ ਦੇ ਅੱਗੇ-ਪਿੱਛੇ ਰਿਫਲੈਕਟਰ ਲਗਾਉਣੇ ਹੋਏ ਲਾਜ਼ਮੀ

ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚੱਲੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਮੌਜੂਦਾ ਜਾਬਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਹੈ। ਪਾਬੰਦੀ ਦੇ ਇਹ ਹੁਕਮ 1 ਮਾਰਚ 2024 ਤੋਂ 29 ਅਪ੍ਰੈਲ 2024 ਤੱਕ ਲਾਗੂ ਰਹਿਣਗੇ।