ਐੱਸਡੀਐੱਮ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਬਟਾਲਾ, ਕਾਦੀਆਂ ਅਤੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਬਲਾਕ ਅਤੇ ਕਲੱਸਟਰ ਕੋ-ਆਰਡੀਨੇਟਰ ਨਾਲ ਮੀਟਿੰਗ

  • ਕਿਸਾਨਾਂ ਨੂੰ ਅਪੀਲ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ

ਬਟਾਲਾ, 10 ਅਕਤੂਬਰ 2024 : ਐੱਸ.ਡੀ.ਐੱਮ.ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਸ਼੍ਰੀ ਵਿਰਕਮਜੀਤ ਸਿੰਘ ਪਾਂਥੇ ਵਲੋਂ ਬਲਾਕ ਬਟਾਲਾ, ਕਾਦੀਆਂ ਅਤੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਬਲਾਕ ਅਤੇ ਕਲੱਸਟਰ ਕੋ-ਆਰਡੀਨੇਟਰ ਨਾਲ ਮਸ਼ੀਨਾਂ ਦੀ ਮੈਪਿੰਗ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਏਡੀਓ ਕੰਵਲਜੀਤ ਕੌਰ ਅਤੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਐੱਸ.ਡੀ.ਐੱਮ. ਨੇ ਕਿਹਾ ਕਿ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਉਪਲੱਬਧ ਕਰਵਾਉਣ ਹਿੱਤ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।  ਉਨ੍ਹਾਂ ਅੱਗੇ ਕਿਹਾ ਕਿ ਕਲੱਸਟਰ ਅਤੇ ਕੋ-ਆਰਡੀਨੇਟਰ ਨੂੰ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ ਤੇ ਕਿਸਾਨਾ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ  ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗੈਰ ਫਸਲ ਬੀਜਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਤੋ ਬਆਦ ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਤੱਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸਦੇ ਚੱਲਦਿਆਂ ਬਲਾਕ ਖੇਤੀਬਾੜੀ ਅਫ਼ਸਰਾਂ ਵਲੋਂ ਪਿੰਡਾਂ ਵਿੱਚ ਜਾ ਕੇ ਸੀ. ਆਰ.ਐਮ ਆਈਈਸੀ ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲੱਗਾਏ ਖੇਤ ਵਿਚ ਵਾਹੁਣ ਅਤੇ ਈਕੀਵਾਈਸੀ ਸਬੰਧੀ ਜਾਗਰੂਤਾ ਕੈਂਪ ਲਗਾਉਣ। ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋ ਜਾਣੂ ਕਰਵਾਇਆ ਜਾਵੇ ਅਤੇ ਅਪੀਲ ਕੀਤੀ ਜਾਵੇ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਕਿਸਾਨ ਵੀਰ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।