- ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ
ਸ੍ਰੀ ਹਰਗੋਬਿੰਦਪੁਰ ਸਾਹਿਬ, 31 ਦਸੰਬਰ : ਐਡਵੋਕੇਟ ਅਮਰਪਾਲ ਸਿੰਘ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ, ਵਿਕਾਸ ਤੇ ਅਮਨ-ਸ਼ਾਂਤੀ ਦੀ ਅਰਦਾਸ ਕੀਤੀ ਹੈ। ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਹਨ ਅਤੇ ਨਵੇਂ ਸਾਲ 2024 ਵਿੱਚ ਵੀ ਵਿਕਾਸ ਕਾਰਜਾਂ ਜਾਰੀ ਨਿਰੰਤਰ ਜਾਰੀ ਰਹਿਣਗੇ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਅੱਗੇ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਲਈ, ਉਹ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਾਰਦਰਸ਼ੀ ਢੰਗ ਨਾਲ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕੀਤੇ ਗਏ ਹਨ ਅਤੇ ਨਵੇਂ ਸਾਲ 2024 ਵਿੱਚ ਵੀ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ ਅਤੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ।