- ਕਿਹਾ-ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ
- ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ
ਸ੍ਰੀ ਹਰਗੋਬਿੰਦਪੁਰ ਸਾਹਿਬ, 6 ਫਰਵਰੀ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਪਿੰਡ ਬਹਾਦਰ ਹੁਸੈਨ, ਕਾਂਗੜਾ ਅਤੇ ਖੋਖੋਵਾਲ ਵਿਖੇ ਲੱਗੇ ਵਿਸ਼ੇਸ਼ ਕੈਂਪਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸੰਬੰਧਿਤ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਮੌਕੇ ਤੇ ਹੱਲ ਕਰਕੇ ਲਾਭ ਪੁਜਦਾ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।