ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਕਿਸ਼ਨਕੋਟ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ਼ ਲਿਆ

  • ਪੰਜਾਬ ਸਰਕਾਰ, ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਚਨਬੱਧ

ਸ੍ਰੀ ਹਰਗੋਬਿੰਦਪੁਰ ਸਾਹਿਬ, 31 ਜੁਲਾਈ : ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਕਿਸ਼ਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ਼ ਲੈਣ ਉਪਰੰਤ ਕੀਤਾ।  ਵਿਧਾਇਕ ਅਮਰਪਾਲ ਸਿੰਘ ਨੇ ਗੱਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ, ਜਿਸ ਦੇ ਚੱਲਦਿਆਂ ਸਕੂਲਾਂ ਦੇ ਪਿ੍ੰਸੀਪਲਾਂ ਨੂੰ ਸਿੰਘਾਪੁਰ ਅਤੇ ਹੈਦਰਾਬਾਦ ਭੇਜਿਆ ਗਿਆ ਹੈ, ਤਾਂ ਜੋ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਿਆ ਦਾ ਸਕੇ, ਦਿਸ ਨਾਲ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡਾ ਇਕਿਹਾਸਕ ਕਦਮ ਚੁੱਕਦਿਆਂ 12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ ਤਾਂ ਜੋ ਅਧਿਆਪਕ ਆਪਣਾ ਭਵਿੱਖ ਸੁਰੱਖਿਅਤ ਮਹਿਸੂਸ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰੀ ਨੇ ਕੱਚੇ ਅਧਿਆਪਕਾਂ ਨਾਲ ਸ਼ੋਸ਼ਣ ਕੀਤਾ ਸੀ ਤੇ ਅਧਿਆਪਕ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਸਨ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵਿਕਾਸ ਕੰਮਾਂ ਲਈ ਗਰਾਂਟ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।