ਵਿਧਾਇਕ ਕਿਸ਼ਨਕੋਟ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸ੍ਰੀ ਹਰਗੋਬਿੰਦਪੁਰ ਸਾਹਿਬ, 11 ਅਗਸਤ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਵਿਕਾਸ ਕੰਮ ਕਰਨ ਲਈ ਵਚਨਬੱਧ ਹਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ‘ਲੋਕ ਮਿਲਣੀ’ ਪ੍ਰੋਗਰਾਮ ਤਹਤਿ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।  ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਕਾਰਜ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ। ਉਨਾਂ ਕਿਹਾ ਕਿ ਸਿੱਖਿਆ, ਸਿਹਤ, ਖੇਡਾਂ ਸਮੇਤ ਹਰ ਖੇਤਰ ਵਿੱਚ ਲੋਕਪੱਖੀ ਫੈਸਲੇ ਲਏ ਗਏ ਹਨ ਅਤੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਠੋਸ ਕਦਮ ਉਠਾਏ ਗਏ ਹਨ। ਵਿਧਾਇਕ ਅਮਰਪਾਲ ਸਿੰਘ ਨੇ ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਉਹ ਹਲਕੇ ਵਿਚ ਲੋਕਾਂ ਦੀਆਂ ਸੇਵਾ ਲਈ 24 ਘੰਟੇ ਹਾਜ਼ਰ ਹਨ ਅਤੇ ਲੋਕਾਂ ਤੱਕ ਪੁਹੰਚ ਕਰਕੇ ਜਿਥੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ, ਓਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਬਿਨਾਂ ਪੱਖਪਾਤ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।