ਵਿਧਾਇਕ ਕਿਸ਼ਨਕੋਟ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਹੱਲ

  • ਪੰਜਾਬ ਸਰਕਾਰ ਨੇ ਲੋਕਹਿੱਤ ਵਿੱਚ ਕੀਤੇ ਵੱਡੇ ਇਤਿਹਾਸਕ ਫੈਸਲੇ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ

ਸ੍ਰੀ ਹਰਗੋਬਿੰਦਪੁਰ ਸਾਹਿਬ , 30 ਜੂਨ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਮਹਿਜ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਕਾਰੁਜ਼ਗਾਰੀ ਤੋਂ ਲੋਕ ਖੁਸ਼ ਹਨ। ਉਨਾਂ ਮਿਸ਼ਰਪੁਰਾ ਵਿਖੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ ਤੇ ਮੁਸ਼ਕਿਲਾਂ ਸੁਣਨ ਉਪਰੰਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਮਹਿਜ 15 ਮਹਿਨਿਆਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲ੍ਹੇ ਗਏ, ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ, 600 ਯੂਨਿਟ ਤੱਕ ਬਿਜਲੀ ਦੇ ਬਿੱਲ ਮਾਫ ਕੀਤੇ ਗਏ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ, ਕਿਸਾਨਾਂ ਤੇ ਸਨਅਤਕਾਰਾਂ ਆਦਿ ਦੇ ਹਿੱਤ ਲਈ ਵੱਡੇ ਫੈਸਲੇ ਲਏ ਗਏ ਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ। ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਹਲਕੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।