ਵਿਧਾਇਕ ਸ਼ੈਰੀ ਕਲਸੀ ਨੇ ਉਮਰਪੁਰਾ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਮੁਸ਼ਕਿਲਾਂ ਸੁਣੀਆਂ

  • ਕਿਹਾ-ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ

ਬਟਾਲਾ, 23 ਜਨਵਰੀ : ਸ਼ਹਿਰ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਨਾਂ ਵਲੋਂ ਉਮਰਪੁਰਾ ਵਿਖੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਵਿਧਾਇਕ ਸ਼ੈਰੀ ਕਲਸੀ ਨੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਖੁਦ ਉਨਾਂ ਤੱਕ ਪਹੁੰਚ ਕਰ ਰਹੇ ਹਨ। ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨਾਂ ਬਟਾਲਾ-ਜਲੰਧਰ ਰੋਡ ਦੇ ਸੜਕ ਦੇ ਚੋੜੀ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ ਅਤੇ ਸਾਫ ਸਫਾਈ ਵਿਵਸਥਾ ਦਾ ਜਾਇਜਾ ਲਿਆ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ ਅਤੇ ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਦ੍ਰਿੜ ਸੰਕਲਪ ਹਨ। ਬਟਾਲਾ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਸ਼ਹਿਰ ਵਿਚਲੀ ਆਵਾਜਾਈ ਨੂੰ ਸੁਖਾਲੀ ਕਰਨ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕੀਤਾ ਜਾ ਰਿਹਾ ਹੈ ਅਤੇ ਪ੍ਰਮੁੱਖ ਚੋਂਕਾਂ ਨੂੰ ਚੋੜੇ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸ਼ਹਿਰ ਦੇ ਐਂਟਰੀ ਪੁਆਇੰਟਾਂ ਤੇ ਸ਼ਾਨਦਾਰ ਗੇਟ ਉਸਾਰੇ ਜਾ ਰਹੇ ਹਨ। ਸ਼ਹਿਰ ਅੰਦਰ ਸਾਫ ਸਫਾਈ ਵਿਵਸਥਾ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਸ਼ਹਿਰ ਦੀਆਂ ਵਾਰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ।