ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ 2 ਨਵੀਆਂ ਬਣ ਰਹੀਆਂ ਪੁਲਿਸ ਚੌਂਕੀਆਂ ਦਾ ਲਿਆ ਜਾਇਜ਼ਾ

  • ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ

ਬਟਾਲਾ, 14 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਗਾਂਧੀ ਨਗਰ ਕੈਂਪ ਵਿਖੇ 2 ਨਵੀਆਂ ਬਣ ਰਹੀਆਂ ਪੁਲਿਸ ਚੌਕੀਆਂ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਚੌਁਕੀਆਂ ਉਸਾਰੀਆਂ ਜਾ ਰਹੀਆਂ ਹਨ, ਤਾਂ ਜੋ ਨਸ਼ਾ ਤਸਕਰਾਂ ਨੂੰ ਠੱਲ ਪਾ ਕੇ ਜਨਤਾ ਦੇ ਜਾਨ ਮਾਲ ਦੀ ਰੱਖਿਆ ਕੀਤੀ ਜਾ ਸਕੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਨੂੰ ਖਤਮ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਲਈ ਕਿਹਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਨਸ਼ਾ ਇੱਕ ਵੱਡੀ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਸਮਾਜ ਵਿੱਚੋਂ ਖਤਮ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨਾਂ ਦੁਹਰਾਇਆ ਕਿ ਨਸ਼ਾ ਤਸਕਰਾਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ।