ਵਿਧਾਇਕ ਸ਼ੈਰੀ ਕਲਸੀ ਨੇ ਬਾਈਪਾਸ ਅੰਮਿ੍ਤਸਰ ਰੋਡ ਤੋ ਬਾਈਪਾਸ ਗੁਰਦਾਸਪੁਰ ਸ਼ਹਿਰ ਵਿਚਲੀ ਸੜਕ ਨੂੰ ਚੌੜਿਆਂ ਤੇ ਮਜਬੂਤ ਕਰ ਦਾ ਕੰਮ ਸ਼ੁਰੂ ਕਰਵਾਇਆ

  • ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
  • ਕਿਹਾ- ਬਟਾਲਾ ਸ਼ਹਿਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੀ ਜਾਣਕਾਰੀ ਦੇਣ ਲਈ ਬਹੁਤ ਜਲਦ ਖੂਬਸੂਰਤ ਕਾਫ਼ੀ ਟੇਬਲ ਬੁੱਕ ਜਾਰੀ ਕੀਤੀ ਜਾਵੇਗੀ 
  • ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਤੋਂ ਖੁਸ਼ੀ ਪ੍ਰਗਟਾਉਂਦਾ ਕੀਤਾ ਧੰਨਵਾਦ

ਬਟਾਲਾ, 30 ਅਕਤੂਬਰ : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵੱਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਲਗਾਤਾਰ ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਕਾਰਨ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ। ਬਟਾਲਾ ਸ਼ਹਿਰ ਵਿਖੇ ਵਿਕਾਸ ਕੰਮਾਂ ਨੂੰ ਹੋਰ ਅੱਗੇ ਤੋੜਦਿਆਂ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਸਖਸੀਅਤਾਂ ਦੀ ਮੌਜੂਦਗੀ ਵਿੱਚ ਬਾਈਪਾਸ ਅੰਮਿ੍ਤਸਰ ਰੋਡ ਤੋ ਗੁਰਦਾਸਪੁਰ ਬਾਈਪਾਸ ਰੋਡ ਤੱਕ, ( ਪੁਰਾਣਾ ਅੰਮਿ੍ਤਸਰ-ਬਟਾਲਾ ਬਾਈਪਾਸ, ਰੇਲਵੇ ਸਟੇਸ਼ਨ,ਬੱਸ ਅੱਡਾ ਤੋਂ  ਉਸਮਾਨਪੁਰ ਸਿਟੀ ਬਾਈਪਾਸ ਤੱਕ ) ਸੜਕ ਚੌੜੀ ਕਰਨ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਸ਼ਹਿਰ ਵਾਸੀਆਂ/ਦੁਕਾਨਦਾਰਾਂ/ਉਦਯੋਗਿਕ ਕਾਰੋਬਾਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਸਰਾਹਨਾ ਕੀਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆ ਕਿਹਾ ਕਿ ਪਰਮਾਤਮਾ ਵਿਧਾਇਕ ਸ਼ੈਰੀ ਕਲਸੀ ਨੂੰ ਹੋਰ ਬੱਲ ਤੇ ਸ਼ਕਤੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਹਿੰਮਤ ਬੱਖਸ਼ੇ। ਇਸ ਮੌਕੇ ਵੱਖ ਵੱਖ ਸਥਾਨਾਂ ਤੇ ਸ਼ਹਿਰ ਵਾਸੀਆਂ/ਦੁਕਾਨਦਾਰਾਂ  ਵਲੋਂ ਵਿਧਾਇਕ ਸ਼ੈਰੀ ਕਲਸੀ ਦਾ ਭਰਵਾਂ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ  ਚੇਅਰਮੈਨ ਸੁਖਜਿੰਦਰ ਸਿੰਘ, ਚੇਅਰਮੈਨ ਨਰੇਸ਼ ਗੋਇਲ, ਚੇਅਰਮੈਨ ਰਜਿੰਦਰ ਸਿੰਘ ਸੰਘਾ (ਜੇਮਸ ਕੈਮਬ੍ਰਿਜ ਸਕੂਲ), ਰੁਦਮ ਮਾਂਟੂ ਪ੍ਰਧਾਨ ਕੁਸ਼ਟ ਅਸ਼ਰਮ, ਸ਼ੰਕਰ ਕਾਲੇਕੇ, ਭਰਤ ਭੂਸ਼ਨ ਅਗਰਵਾਲ, ਸੰਜੀਵ ਅਗਰਵਾਲ, ਨਵੀਨ ਖੋਸਲਾ, ਜਸਬੀਰ ਸਿੰਘ, ਯਸ਼ਪਾਲ ਚੌਹਾਨ, ਮਨਜੀਤ ਸਿੰਘ ਭੁੱਲਰ ਤੇ ਸ਼ਹਿਰ ਵਾਸੀਆਂ ਨੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮਿ੍ਤਸਰ -ਬਟਾਲਾ  ਸਿਟੀ ਰੋਡ ਸੜਕ ਚੌੜੀ ਹੋਣ ਨਾਲ ਆਵਾਜਾਈ ਦੀ ਵੱਡੀ ਸਹੂਲਤ ਤੇ ਰਾਹਤ ਮਿਲੇਗੀ। ਉਨਾਂ ਦੱਸਿਆ ਕਿ ਇਸ ਰੋਡ ਤੇ ਬੱਸ ਅੱਡਾ, ਰੇਲਵੇ ਸਟੇਸ਼ਨ, ਸਕੂਲ ਆਦਿ ਹੋਣ ਕਾਰਨ ਆਵਾਜਾਈ ਦੋਰਾਨ ਕਾਫੀ ਮੁਸ਼ਕਲਿ ਪੇਸ਼ ਆਉਂਦੀ ਸੀ ਪਰ ਹੁਣ ਸੜਕ ਚੌੜੀ ਹੋਣ ਨਾਲ ਟਰੈਫਿਕ ਵਿੱਚ ਬਹੁਤ ਰਾਹਤ ਮਿਲੇਗੀ।