- ਹਸਪਤਾਲ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜਾ
ਬਟਾਲਾ, 3 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਨੌਸ਼ਹਿਰਾ ਮੱਝਾ ਸਿੰਘ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਤੇ ਡਾਕਟਰਾਂ ਨਾਲ ਮੀਟਿੰਗ ਕਰਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਲਈ। ਇਸ ਮੌਕੇ ਉਨਾਂ ਮਰੀਜਾਂ ਨਾਲ ਗੱਲਬਾਤ ਵੀ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦਾ ਇਥੇ ਆਉਣ ਦਾ ਮੁੱਖ ਮਕਸਦ ਸਿਵਲ ਹਸਪਤਾਲ ਵਿਖੇ ਮਰੀਜਾਂ ਨੂੰ ਹੋਰ ਬਿਹਤਰ ਢੰਗ ਨਾਲ ਸਿਹਤ ਸਹੂਲਤ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਉਨਾਂ ਡਾਕਟਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ, ਜਿਥੇ ਰੋਜਾਨਾ ਵੱਡੀ ਗਿਣਤੀ ਵਿੱਚ ਮਰੀਜ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਵਲੋਂ ਆਪਣੇ ਮਹਿਜ 19 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਵੱਡੇ ਕਦਮ ਉਠਾਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਬਟਾਲਾ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਵਚਨਬੱਧ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ 24 ਘੰਟੇ ਉਨਾਂ ਦੀ ਸੇਵਾ ਵਿੱਚ ਹਾਜਰ ਹਨ। ਇਸ ਮੌਕੇ ਸਿਵਲ ਹਸਪਤਾਲ ਦੇ ਅਧਿਕਾਰੀ, ਯੂਥ ਪ੍ਰਧਾਨ ਮਨਦੀਪ ਸਿੰਘ ਗਿੱਲ, ਮਨਦੀਪ ਸਿੰਘ ਸਰਪੰਚ ਸਮੇਤ ਪਿੰਡ ਦੇ ਮੋਹਤਬਰ ਮੋਜੂਦ ਸਨ।