ਵਿਧਾਇਕ ਨੇ ਪਿੰਡ ਚੌਧਰੀਵਾਲ ਵਿਖੇ ਪੱਤੀ ਸੜਕ ਤੋਂ ਗੁਰਦੁਆਰਾ ਸਾਹਿਬ ਤੱਕ ਇੰਟਰਲੌਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਹਰਗੋਬਿੰਦਪੁਰ ਸਾਹਿਬ, 29 ਦਸੰਬਰ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਚੌਧਰੀਵਾਲ ਵਿਖੇ ਪੱਤੀ ਸੜਕ ਤੋਂ ਗੁਰਦੁਆਰਾ ਸਾਹਿਬ ਤੱਕ ਇੰਟਰਲੌਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੀਡੀਪੀਓ ਗੁਰਪ੍ਰੀਤ ਸਿੰਘ ਅਤੇ ਪਿੰਡ ਵਾਸੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ 18 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਖੇਤੀਬਾੜੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਹਏ ਹਨ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ। ਲੋਕਾਂ ਨੂੰ ਸਿਹਤ ਸਹਲੂਤਾਂ ਦੇਣ ਦੇ ਮੰਤਵ ਨਾਲ ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਅਪ-ਗਰੇਡ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ, ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਜਿਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।