ਬਟਾਲਾ ਦੇ ਪਿੰਡ ਦਹੀਆ ‘ਚ ਸਾਬਕਾ ਸਰਪੰਚ ਦਾ ਕਤਲ, ਸੱਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

ਬਟਾਲਾ, 06 ਫਰਵਰੀ : ਪਿੰਡ ਦਹੀਆ ਵਿਖੇ ਸਾਬਕਾ ਸਰਪੰਚ ਸਰਵਣ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਇਸ ਮਾਮਲੇ ਵਿੱਚ ਪੁਲਿਸ ਵੱਲੋਂ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 7 ਜਾਣਿਆਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਦੋਸ਼ੀਆਂ ਵਿੱਚੋਂ 3 ਜਾਣਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੂਜਿਆਂ ਦੀ ਗ੍ਰਿਫਤਾਰੀ ਲਈ ਭਾਲ ਜਾਰੀ ਹੈ। ਇਸ ਮਾਮਲੇ ਦੀ ਜਾਂਚ ਲਈ ਐਸਪੀ ਪੱਧਰ ਦੇ ਅਧਿਕਾਰੀ ਨੂੰ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦੇਰ ਰਾਤ ਨੂੰ ਪਿੰਡ ਦਹੀਆ ਵਿੱਚ ਵਿਅਕਤੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ ਸੀ। ਇਸ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ। ਜਿਨ੍ਹਾਂ ਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕੀਤਾ ਗਿਆ। ਪੁਲਿਸ ਦੇ ਬਿਆਨਾਂ ਦੇ ਅਧਾਰ ’ਤੇ ਕੇਸ ਦਰਜ ਕਰਦੇ ਹੋਏ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਸਰਵਣ ਸਿੰਘ ਦੇ ਬੇਟੇ ਜਤਿੰਦਰ ਨੇ ਕੁਝ ਵਿਅਕਤੀਆਂ ਦੇ ਨਾਮ ਦਸਦੇ ਹੋਏ ਕਿਹਾ ਕਿ ਅੱਠ ਲੋਕ ਦੋ ਗੱਡੀਆਂ ਉਤੇ ਸਵਾਰ ਹੋਕੇ ਸਾਡੇ ਘਰ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਉਹਨਾਂ ਦੇ ਪਿਤਾ ਬਾਹਰ ਹੀ ਬੈਠੇ ਹੋਏ ਸੀ ਉਹਨਾਂ ਦੇ ਗੋਲੀਆ ਲੱਗਣ ਕਾਰਨ ਮੌਤ ਹੋ ਗਈ। ਜਤਿੰਦਰ ਅਨੁਸਾਰ ਉਹਨਾਂ ਨੂੰ ਕੁਝ ਸਮਝ ਨਹੀਂ ਆਇਆ ਕੇ ਉਕਤ ਵਿਅਕਤੀਆਂ ਵਲੋਂ ਸਾਡੇ ’ਤੇ ਹਮਲਾ ਕਿਉ ਕੀਤਾ ਗਿਆ। ਉਹਨਾਂ ਦੱਸਿਆ ਕਿ ਹਮਲਾਵਰ ਪਹਿਲਾਂ ਵੀ ਦੋ ਕਤਲ ਦੇ ਕੇਸਾਂ ਵਿਚੋਂ ਬਰੀ ਹੋਕੇ ਬਾਹਰ ਆਏ ਹਨ ਅਤੇ ਅਜੇ ਵੀ ਉਨ੍ਹਾਂ ਉਤੇ ਦੂਸਰੇ ਕੇਸ ਚਲ ਰਹੇ ਹਨ ਪਰ ਪ੍ਰਸ਼ਾਸਨ ਪਤਾ ਨਹੀਂ ਕਿਉਂ ਓਹਨਾਂ ਦੇ ਅਸਲੇ ਨੂੰ ਜਬਤ ਨਹੀਂ ਕੀਤੇ।