ਜਿਲ੍ਹਾ ਪਰਸ਼ਾਸਨ ਵਲੋਂ ਸ੍ਰੀ ਡੇਹਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਭਰਵਾਂ ਸਵਾਗਤ

  • ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ  ਹੋਣ ਤੇ ਸੰਗਤਾਂ ਦਾ ਕੀਤਾ ਧੰਨਵਾਦ

ਬਟਾਲਾ, 23 ਸਤੰਬਰ : ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਅੱਜ ਦੇਰ ਸ਼ਾਮ, ਨੇੜੇ ਦਫਤਰ ਐਸਐਸਪੀ,ਬਟਾਲਾ ਤੇ ਪਹੁੰਚਣ ਤੇ ਜਿਲ੍ਹਾ ਪਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ,  ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ,ਮੈਡਮ ਅਸ਼ਵਨੀ ਗੋਟਿਆਲ  ਐਸਐਸਪੀ ਬਟਾਲਾ ਅਤੇ ,ਡਾ ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਮੌਜੂਦ ਸਨ। ਇਸ ਮੌਕੇ ਉਨ੍ਹਾਂ ਵਿਆਹ ਪੁਰਬ ਦੇ ਕਾਰਜ ਸਫਲਤਾਪੂਰਵਕ ਸੰਪੰਨ ਹੋਣ ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚੜੇ ਹਨ। ਪਰਸ਼ਾਸਨ ਨਾਲ ਸਹਿਯੋਗ ਕਰਨ ਲਈ ਸਾਰਿਆਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਪਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਸਨ ਤੇ ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਆਪਣੀ ਸ਼ਰਧਾ ਅਰਪਿਤ ਕੀਤੀ ਗਈ। ਇਸ ਮੌਕੇ ਐਚ ਐਸ ਸੰਧੂ ਐਸ ਪੀ (ਐਚ), ਗੁਰਪ੍ਰੀਤ ਸਿੰਘ ਐਸਪੀ (ਡੀ), ਤਹਿਸੀਲਦਾਰ ਅਭਿਸ਼ੇਕ ਵਰਮਾ, ਲਲਿਤ ਕੁਮਾਰ ਡੀਐਸਪੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਬਰ ਗੁਰਨਾਮ ਸਿੰਘ ਜੱਸਲ, ਮੈਂਬਰ ਗੁਰਵਿੰਦਰਪਾਲ ਸਿੰਘ ਗੋਰਾ, ਗੁਰਤਿੰਦਰਪਾਲ ਸਿੰਘ ਮਾਂਟੂ ਅਤੇ  ਪਰਬੰਧਕ ਕਮੇਟੀ ਦੇ ਮੈਬਰ ਆਦਿ ਮੌਜੂਦ ਸਨ।