9 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ 

ਅੰਮ੍ਰਿਤਸਰ 18 ਨਵੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੇ ਯਤਨਾ ਸਦਕਾ ਇਸ ਵਾਰ ਨੇਸ਼ਨਲ ਲੋਕ ਅਦਾਲਤ 9 ਦਸੰਬਰ 2023 ਨੂੰ ਲਗਣ ਜਾ ਰਹੀ ਹੈ। ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀ—ਪਤਨੀ ਦੇ ਆਪਸੀ ਝਗੜੇ), ਚੇਕ ਬਾਉਂਸ ਦੇ ਕੇਸ, ਬੈਂਕਾ ਦੇ ਕੇਸ, ਫਾਈਨਾਂਸ ਕੰਪਨੀਆਂ—ਬਿਮਾ ਕੰਪਨੀਆਂ, ਮੋਟਰ ਦੁਰਘਟਨਾ, ਜਮੀਨੀ ਵਿਵਾਦ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ। ਉਨਾਂ ਦੱਸਿਆ ਕਿ ਇਸ ਵਾਰ ਦੀ ਲੋਕ ਅਦਾਲਤ ਵਿੱਚ ਹਜਾਰਾਂ ਕੇਸ ਰਾਜੀਨਾਮੇ ਵਾਸਤੇ ਰੱਖੇ ਜਾ ਰਹੇ ਹਨ। ਇਸ ਦੇ ਨਾਲ ਹੀ ਆਪ ਸਭ ਨੂੰ ਇਹ ਸੁਨੇਹਾ ਦੇਣਾ ਚਾਹੁੰਦੀ ਹਾਂ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੇਸਲਾ ਕਰਵਾਉਣਾ ਹੇ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ—ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਭੀਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਰਖੀਆਂ ਜਾ ਸਕਦਾ ਹੈ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਭੀਤ ਹੇ ਤਾਂ ਸਭੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਰਕ ਝਗੜਾ ਅਦਾਲਤ ਵਿੱਚ ਲੰਭਿਤ ਨਾ ਹੋਵੇ ਤਾਂ ਸਕੱਤਰ, ਜਿਲ੍ਹਾ ਕਾਨੂੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ। ਇਸ ਮੌਕੇ ਸ: ਅਮਰਪਾਲ ਸਿੰਘ ਖਹਿਰਾ ਡਿਪਟੀ ਡੀ.ਏ., ਸ: ਹਰਪ੍ਰੀਤ ਸਿੰਘ ਡੀ.ਐਸ.ਪੀ ਦਿਹਾਤੀ, ਐਮ.ਐਸ. ਔਲਖ ਏ.ਡੀ.ਸੀ.ਪੀ., ਇੰਜੀ: ਐਸ.ਕੇ. ਸ਼ਰਮਾ, ਅਡੀਸ਼ਨਲ ਐਸ.ਈ. ਪੀ.ਐਸ.ਪੀ.ਸੀ.ਐਲ., ਜੋਗਾ ਸਿੰਘ ਇੰਸਪੈਕਟਰ, ਰਣਜੋਧ ਸਿੰਘ ਏ.ਐਸ.ਆਈ. ਹਾਜ਼ਰ ਸਨ।