ਨਹਿਰੂ ਯੁਵਾ ਕੇਂਦਰ ਵੱਲੋਂ "ਮੇਰੀ ਮਿੱਟੀ, ਮੇਰਾ ਦੇਸ਼" ਮੁਹਿੰਮ ਤਹਿਤ ਗ੍ਰਾਮ ਪੰਚਾਇਤ ਬੱਠੇ ਭੈਣੀ ਵਿਖੇ ਕੱਢੀ ਗਈ ਅੰਮ੍ਰਿਤ ਕਲਸ਼ ਯਾਤਰਾ

ਤਰਨ ਤਾਰਨ, 15 ਸਤੰਬਰ : ਨਹਿਰੂ ਯੁਵਾ ਕੇਂਦਰ ਸੰਸਥਾ ਵੱਲੋਂ "ਮੇਰੀ ਮਿੱਟੀ, ਮੇਰਾ ਦੇਸ਼" ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਵਿੱਚ ਅੰਮ੍ਰਿਤ ਕਲਸ਼ ਯਾਤਰਾ ਕੱਢੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਦੀ ਗ੍ਰਾਮ ਪੰਚਾਇਤ   ਬੱਠੇ ਭੈਣੀ, ਬਲਾਕ ਪੱਟੀ ਵਿਖੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਬਾਬਾ ਜੀਵਨ ਸਿੰਘ ਨੌਜਵਾਨ ਮੰਡਲ ਦੇ ਸਹਿਯੋਗ ਨਾਲ ਅੰਮ੍ਰਿਤ ਕਲਸ਼ ਯਾਤਰਾ ਕੱਢੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦ ਮੇਜਰ ਹਰਭਜਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਮੈਡਮ ਜਸਲੀਨ ਕੌਰ ਨੇ ਦੱਸਿਆ ਕਿ "ਮੇਰੀ ਮਿੱਟੀ, ਮੇਰਾ ਦੇਸ਼" ਮੁਹਿੰਮ ਤਹਿਤ 01 ਸਤੰਬਰ ਤੋਂ 30 ਸਤੰਬਰ ਤੱਕ ਦੇਸ਼ ਭਰ 'ਚ ਅੰਮ੍ਰਿਤ ਕਲਸ਼ ਯਾਤਰਾ ਕੱਢੀ ਜਾ ਰਹੀ ਹੈ, ਜਿਸ 'ਚ ਸਮੂਹ ਗ੍ਰਾਮ ਪੰਚਾਇਤਾਂ ਤੋਂ ਮਿੱਟੀ ਇਕੱਠੀ ਕੀਤੀ ਜਾਵੇਗੀ ਅਤੇ ਇਹ ਮਿੱਟੀ ਗ੍ਰਾਮ ਪੰਚਾਇਤ ਤੋਂ ਲਿਆਂਦੀ ਜਾਵੇਗੀ | ਬਲਾਕ ਪੱਧਰ ਤੱਕ ਵਲੰਟੀਅਰਾਂ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਲਿਜਾਇਆ ਜਾਵੇਗਾ ਅਤੇ 28 ਸਤੰਬਰ ਤੋਂ 30 ਸਤੰਬਰ ਤੱਕ ਦਿੱਲੀ ਵਿਖੇ ਸਾਰੇ ਰਾਜਾਂ ਤੋਂ ਲਿਆਂਦੀ ਮਿੱਟੀ ਨਾਲ ਸਾਰੇ ਸੂਰਬੀਰਾਂ ਦੀ ਯਾਦ ਵਿੱਚ ਅੰਮ੍ਰਿਤ ਵਾਟਿਕਾ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਅਤੇ ਯੁਵਾ ਮੰਡਲ ਵੱਲੋਂ ਵੱਖ-ਵੱਖ ਗ੍ਰਾਮ ਪੰਚਾਇਤਾਂ ਵਿੱਚ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਦੇਸ਼ ਦੇ ਨਾਗਰਿਕ ਇਸ ਮੁਹਿੰਮ ਨਾਲ ਜੁੜ ਕੇ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਇਸ ਮੌਕੇ ਪਿੰਡ ਬੱਠੇ ਭੈਣੀ ਦੇ ਹਰ ਘਰ ਦੀ ਮਿੱਟੀ ਅੰਮ੍ਰਿਤ ਕਲਸ਼ ਵਿੱਚ ਇਕੱਠੀ ਕੀਤੀ ਗਈ। ਇਸ ਮੌਕੇ ਬਾਬਾ ਜੀਵਨ ਸਿੰਘ ਕਲੱਬ ਦੇ ਪ੍ਰਧਾਨ ਲਖਵਿੰਦਰ ਸਿੰਘ, ਸਰਪੰਚ ਸੁਖਦੇਵ ਸਿੰਘ ਅਤੇ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ।