ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ : ਚੇਅਰਮੈਨ ਪਨੂੰ

ਫਤਿਹਗੜ੍ਹ ਚੂੜੀਆਂ, 21  ਜੁਲਾਈ : ਪਨਸਪ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪਿਛਲੀ ਦਿਨੀ ਪਏ ਭਾਰੀ ਮੀਂਹ ਕਾਰਨ ਹਲਕੇ ਦੇ ਕਈ ਪਿੰਡਾਂ ਵਿੱਚ ਪਾਣੀ ਆਇਆ ਹੈ ਅਤੇ ਫਸਲ ਦੀ ਕਾਫੀ ਨੁਕਸਾਨ ਹੋ ਗਿਆ ਹੈ। ਉਨਾਂ ਕਿਹਾ ਕਿ ਉਹ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਮਿਲਣ ਗਏ ਸਨ ਅਤੇ ਲੋਕਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨਾਂ ਕਿਹਾ ਕਿ ਜੇਕਰ ਹਲਕੇ ਵਿੱਚ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਮੇੇਰੇ ਮੋਬਾਇਲ ਨੰਬਰ 76630-00002 ਤੇ ਸੰਪਰਕ ਕਰ ਸਕਦੇ ਹਨ। ਚੇਅਰਮੈਨ ਪਨੂੰ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਖੁਦ ਹੜ੍ਹ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ, ਲਗਾਤਾਰ ਹਲਾਤਾਂ ਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਰਾਹਤ ਕਾਰਜਾਂ ਨੂੰ ਯਕੀਨੀ ਬਣਾਇਆ ਗਿਆਾ ਹੈ ਅਤੇ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੀਤੀ ਗਈ ਹੈ। ਚੇਅਰਮੈਨ ਪਨੂੰ ਨੇ ਹੜ੍ਹ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਤੰਦਰੁਸਤੀ ਤੇ ਸੁਰੱਖਿਆ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵਲੋਂ ਵੀ ਗੁਰਦਾਸਪੁਰ ਜ਼ਿਲੇ ਦਾ ਦੌਰਾ ਕੀਤਾ ਗਿਆ ਸੀ। ਉਨਾਂ ਅਧਿਕਾਰੀਆਂ ਕੋਲੋਂ ਹੜ੍ਹ੍ਹ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ। ਉਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਹੜ੍ਹ੍ਹ