ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਰੋਡ ਸ਼ਿਵਾਲਿਕ ਸਕੂਲ ਵਾਲੀ ਗਲੀ ਵਿੱਚ ਲੁੱਕ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਬਟਾਲਾ, 3 ਅਕਤੂਬਰ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਸਰਬੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਤੇ ਉਨਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ, ਮੇਰੀ ਪ੍ਰਮੁੱਖਤਾ ਹੈ। ਇਹ ਪ੍ਰਗਟਾਵਾ ਉਨਾਂ, ਡੇਰਾ ਰੋਡ ਸ਼ਿਵਾਲਿਕ ਸਕੂਲ ਵਾਲੀ ਗਲੀ ਵਿੱਚ ਲੁੱਕ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਉਪਰੰਤ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਮਿੰਟਾ ਐਮ.ਸੀ, ਸੁਭਾਸ਼ ਸੂਰੀ, ਰਵੀ ਸੂਰੀ, ਗੁਰਜੀਤ ਸਿੰਘ ਸੁੰਦਰ ਨਗਰ ਅਤੇ ਮੁਹੱਲਾ ਵਾਸੀ ਮੋਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਤੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਉਨਾਂ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਦੱਸਿਆ ਕਿ ਸ਼ਹਿਰ ਦੇ ਮੁੱਖ ਚੌਂਕਾਂ ਨੂੰ ਚੋੜਿਆਂ ਕੀਤਾ ਗਿਆ ਤੇ ਜਲੰਧਰ ਰੋਡ (ਬਾਈਪਾਸ) ਤੋਂ ਹੰਸਲੀ ਨਾਲੇ ਤੱਕ ਸੜਕ ਨੂੰ ਚੋੜਿਆ ਤੇ ਖੂਬਸੂਰਤ ਬਣਾਉਣ ਅਤੇ ਅੰਮ੍ਰਿਤਸਰ-ਗੁਰਦਾਸਪੁਰ ਰੋਡ ਨੂੰ ਚੋੜਾ ਤੇ ਸੁੰਦਰ ਬਣਾਉਣ ਲਈ 45 ਕਰੋੜ ਰੁਪਏ ਮਨਜ਼ੂਰ ਹੋ ਗਏ ਹਨ ਤੇ ਜਲਦ ਵਿਕਾਸ ਕੰਮ ਸ਼ੁਰੂ ਹੋਵੇਗਾ। ਉਨਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੀਵਰੇਜ਼ ਪਾਉਣ ਦੇ ਕੰਮ ਸ਼ੁਰੂ ਕੀਤੇ ਗਏ ਅਤੇ 11 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਬਟਾਲਾ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਦੁਹਰਾਇਆ ਕਿ ਬਟਾਲਾ ਹਲਕੇ ਨੂੰ ਵਿਕਾਸ ਪੱਖੋ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ, ਜਿਸ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਉਨਾਂ ਕਿਹਾ ਕਿ ਵਿਕਾਸ ਦੇ ਕੰਮਾਂ ਨੂੰ ਪਹਿਲ ਦੇਣੀ ਮੇਰੀ ਮੁੱਖ ਤਰਜੀਹ ਹੈ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਇਸ ਮੌਕੇ ਮੁਹੱਲੀ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਈ ਸਾਲਾਂ ਤੋਂ ਉਨਾਂ ਦੀ ਇਸ ਮੰਗ ਨੂੰ ਅੱਜ ਬੂਰ ਪਿਆ ਹੈ ਅਤੇ ਸੜਕ ਬਣਨ ਨਾਲ ਉਨਾਂ ਨੂੰ ਆਵਾਜਾਈ ਦੀ ਬਿਹਤਰ ਸੂਹਲਤ ਮਿਲੇਗੀ।